ਮੱਖੂ, 30 ਮਾਰਚ (ਵਰਿੰਦਰ ਮਨਚੰਦਾ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਤਹਿਸੀਲ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੱਖੂ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਾਹਰ ਵਾਲੀ ਅਤੇ ਜ਼ਿਲ੍ਹਾ ਕੈਸ਼ੀਅਰ ਦਲਜੀਤ ਸਿੰਘ ਜੱਗੇਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਤਹਿਸੀਲ ਨਾਲ ਸਬੰਧਿਤ ਨੰਬਰਦਾਰ ਹਾਜ਼ਰ ਹੋਏ | ਮੀਟਿੰਗ ਦੌਰਾਨ ਨੰਬਰਦਾਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਨਾ ਕਰਨ 'ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਗਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਹਰਿਆਣੇ ਵਿਚ ਨੰਬਰਦਾਰ ਭਾਈਚਾਰੇ ਨੂੰ ਪੰਜਾਬ ਨਾਲੋਂ ਵੱਧ ਸਹੂਲਤਾਂ ਮਿਲ ਰਹੀਆਂ ਹਨ ਅਤੇ ਆਪ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਨੰਬਰਦਾਰਾਂ ਦਾ ਮਾਨ ਭੱਤਾ 5000 ਕਰਨ ਸਮੇਤ ਅਨੇਕਾਂ ਸਹੂਲਤਾਂ ਦਾ ਐਲਾਨ ਕੀਤਾ ਸੀ, ਪਰ ਸਰਕਾਰ ਬਣ ਜਾਣ ਉਪਰੰਤ ਸਾਰੇ ਵਾਅਦੇ ਵਿਸਾਰ ਦਿੱਤੇ ਗਏ | ਨੰਬਰਦਾਰ ਭਾਈਚਾਰੇ ਨੇ ਮੰਗ ਕੀਤੀ ਕਿ ਨੰਬਰਦਾਰੀ ਨੂੰ ਪਿਤਾ ਪੁਰਖੀ ਕੀਤਾ ਜਾਵੇ, ਮਾਨ ਭੱਤਾ 5000 ਰੁਪਏ ਮਹੀਨਾ ਕੀਤਾ ਜਾਵੇ, ਸਿਹਤ ਬੀਮਾ, ਬੱਸ ਪਾਸ ਜਾਰੀ ਕੀਤਾ ਜਾਵੇ | ਇਸ ਮੌਕੇ ਰਾਜਵਿੰਦਰ ਸਿੰਘ ਝਾਮਕੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਅਤੇ ਗੁਰਸੇਵਕ ਸਿੰਘ ਚੱਕ ਖੰਨਾ ਨੂੰ ਮੀਤ ਪ੍ਰਧਾਨ ਤਹਿਸੀਲ ਬਣਾਇਆ ਗਿਆ | ਇਸ ਮੌਕੇ ਰੇਸ਼ਮ ਸਿੰਘ ਮਲੰਗ ਸ਼ਾਹ ਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ, ਕਿਰਪਾਲ ਸਿੰਘ, ਗੁਰਨਾਮ ਸਿੰਘ ਅਕਬਰ ਵਾਲਾ, ਜਸਪਾਲ ਸਿੰਘ ਬਿੱਟੂ, ਲਛਮਣ ਸਿੰਘ ਅਮੀਵਾਲਾ, ਭਜਨ ਸਿੰਘ ਚੱਕ ਖੰਨਾ, ਗੁਰਦੇਵ ਸਿੰਘ ਤਲਵੰਡੀ, ਨਿਸ਼ਾਨ ਸਿੰਘ ਤਲਵੰਡੀ ਨੇਪਾਲਾਂ, ਗੁਰਜੰਟ ਸਿੰਘ ਮੱਖੂ, ਜੋਗਿੰਦਰ ਸਿੰਘ ਛੀਹਾਂਪਾੜੀ, ਬਲਦੇਵ ਸਿੰਘ ਖ਼ਿਆਲੀ ਆਦਿ ਵੱਡੀ ਗਿਣਤੀ ਵਿਚ ਨੰਬਰਦਾਰ ਹਾਜ਼ਰ ਸਨ |