ਗੋਲੂ ਕਾ ਮੋੜ, 30 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫਿਰੋਜ਼ਪੁਰ ਸੁਨੀਤਾ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਸਹਾਇਕ) ਬਲਾਕ ਪਿੰਡੀ ਬਲਦੇਵ ਸਿੰਘ ਅਤੇ ਸੈਂਟਰ ਹੈੱਡ ਟੀਚਰ ਬਾਜੇ ਕੇ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਰਾਏ ਹਿਠਾੜ ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਦੌਰਾਨ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗਰੈਜੂਏਸ਼ਨ ਸੈਰਾਮਨੀ ਅਤੇ ਪਹਿਲੀ-ਦੂਸਰੀ ਜਮਾਤ ਦਾ ਐੱਫ.ਐਲ.ਐਨ ਮੇਲਾ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਅਸ਼ੋਕ ਸਿੰਘ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਹੈ ਅਤੇ ਸਾਲਾਨਾ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਥਮ ਟੀਮ ਦੇ ਜ਼ੋਨਲ ਅਸਿਸਟੈਂਟ ਕੋਆਰਡੀਨੇਟਰ ਹਰਮੀਤ ਸਿੰਘ, ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਅਤੇ ਸਕੂਲ ਸਟਾਫ ਜੋਗਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ |