ਮੱਲਾਂਵਾਲਾ, 30 ਮਾਰਚ (ਬਲਬੀਰ ਸਿੰਘ ਜੋਸਨ)-ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫਿਰੋਜ਼ਪੁਰ ਵੱਲੋਂ ਮੱਲਾਂਵਾਲਾ ਖਾਸ ਦੇ ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਇਕ ਮੁਫ਼ਤ ਸਿਹਤ ਜਾਂਚ ਕੈਂਪ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ | ਇਸ ਮੌਕੇ ਮਾਹਿਰ ਡਾਕਟਰ ਡਾ. ਮੋਨਿਕਾ ਸੇ੍ਰਸ਼ਠ ਅਤੇ ਡਾ. ਸਾਹਿਲ ਨੇ ਆਪਣੀਆਂ ਸੇਵਾਵਾਂ ਦਿੱਤੀਆਂ | ਉਨ੍ਹਾਂ ਹਾਜ਼ਰੀਨ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ, ਖਾਣ-ਪੀਣ ਦੀਆਂ ਸਹੀ ਆਦਤਾਂ, ਜੀਵਨ ਸ਼ੈਲੀ ਵਿਚ ਸੁਧਾਰ ਅਤੇ ਸਮੇਂ ਸਿਰ ਇਲਾਜ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਡਾਕਟਰਾਂ ਨੇ ਕਿਹਾ ਕਿ ਅੱਜ-ਕੱਲ੍ਹ ਡਾਇਬਟੀਜ਼ ਅਤੇ ਬਵਾਸੀਰ ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ | ਜਿਨ੍ਹਾਂ ਦੀ ਪਛਾਣ ਕਰਨਾ ਅਤੇ ਸਮੇਂ ਸਿਰ ਸਹੀ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ | ਕੈਂਪ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਸਿਹਤ ਸਬੰਧੀ ਸਵਾਲਾਂ ਦੇ ਹੱਲ ਵੀ ਦਿੱਤੇ ਗਏ | ਸਕੂਲ ਪ੍ਰਸ਼ਾਸਨ ਅਤੇ ਸਟਾਫ ਨੇ ਇਸ ਸਿਹਤ ਕੈਂਪ ਦੇ ਸਫਲ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਦੀ ਪ੍ਰਤੀਬੱਧਤਾ ਪ੍ਰਗਟਾਈ |