ਮੁੱਦਕੀ, 31 ਮਾਰਚ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱੁਦਕੀ ਵਲੋਂ 2025-26 ਦੇ ਅਕਾਦਮਿਕ ਸੈਸ਼ਨ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਸੈਸ਼ਨ ਦਾ ਨਤੀਜਾ ਵੀ ਉੱਤਮ ਦਰਜੇ ਦਾ ਰਿਹਾ | ਮਾਪਿਆਂ ਦੀ ਭਰਵੀਂ ਹਾਜ਼ਰੀ ਵਿਚ ਪਿ੍ੰਸੀਪਲ ਸ੍ਰੀ ਸੰਜੀਵ ਜੈਨ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਸੰਘਾ ਅਤੇ ਮੈਨੇਜਰ ਵਿਰਸਾ ਸਿੰਘ ਸੰਧੂ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੈਡਲਾਂ ਰਾਹੀਂ ਕੀਤਾ ਗਿਆ | ਇਨ੍ਹਾਂ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੰਜੀਵ ਜੈਨ ਨੇ ਸਮੂਹ ਸਕੂਲ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼ ਵਲੋਂ ਸ਼ੁੱਭਕਾਮਨਾਵਾਂ ਭੇਟ ਕਰਦੇ ਹੋਏ ਭਵਿੱਖ ਵਿਚ ਨਿਰੰਤਰ ਮਿਹਨਤ ਕਰਦੇ ਹੋਏ ਸਫਲਤਾ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ |