ਮੱਖੂ,31 ਮਾਰਚ(ਕੁਲਵਿੰਦਰ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਮੱਖੂ ਦੀ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਜਾਣਕਾਰੀ ਸਬੰਧੀ ਪੈੱ੍ਰਸ ਨੋਟ ਜਾਰੀ ਕਰਦਿਆਂ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਐਸ.ਐਸ.ਪੀ ਫ਼ਿਰੋਜ਼ਪੁਰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਪਿੰਡ ਇਕਾਈਆਂ ਦੀਆਂ ਮੀਟਿੰਗਾਂ ਲਾ ਕੇ ਵੱਡੇ ਪੱਧਰ 'ਤੇ ਕਰਵਾਈਆਂ ਜਾਣਗੀਆਂ ਕਿਉਂਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਹੀ ਜਥੇਬੰਦੀ ਨਾਲ ਚੱਲ ਰਹੇ ਪਿੰਡਾਂ ਦੇ ਕਾਫ਼ੀ ਮਸਲੇ ਜੋ ਪੁਲਿਸ ਪ੍ਰਸ਼ਾਸਨ ਨਾਲ ਸੰਬੰਧਿਤ ਹਨ ਪ੍ਰਸ਼ਾਸਨ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਹੱਲ ਨਾ ਕਰਕੇ ਲਟਕਾਏ ਜਾ ਰਹੇ ਹਨ | ਜਿਸ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਅਣਮਿਥੇ ਸਮੇਂ ਲਈ ਧਰਨਾ ਜਲਦੀ ਹੀ ਐਸ.ਐਸ.ਪੀ ਦਫਤਰ ਲਾਇਆ ਜਾਵੇਗਾ | ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਵਰਨ ਸਿੰਘ ਸਰਫਲੀ ਸ਼ਾਹ, ਸਾਹਿਬ ਸਿੰਘ ਤਲਵੰਡੀ, ਬਲਕਾਰ ਸਿੰਘ ਸ਼ਾਮੇ ਵਾਲਾ ਆਗੂ ਹਾਜ਼ਰ ਸਨ |