ਤਲਵੰਡੀ ਭਾਈ, 31 ਮਾਰਚ(ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਨੀਤੀਆਂ ਦੇ ਪ੍ਰਚਾਰ ਨੂੰ ਮੁੱਖ ਰੱਖਦਿਆਂ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦੇ ਬਲਾਕ ਘੱਲ ਖ਼ੁਰਦ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਦਿਆਂ ਸੁਖਚੈਨ ਸਿੰਘ ਨੂੰ ਬਲਾਕ ਇੰਚਾਰਜ ਅਤੇ ਰਵੀ ਰਾਜਨ ਕਾਇਤ ਤਲਵੰਡੀ ਭਾਈ ਨੂੰ ਸੀਨੀਅਰ ਮੀਤ ਪ੍ਰਧਾਨ ਬਲਾਕ ਘੱਲ ਖ਼ੁਰਦ ਨਿਯੁਕਤ ਕੀਤਾ ਗਿਆ ਹੈ | ਉਕਤ ਨਿਯੁਕਤੀਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਸਿਫ਼ਾਰਿਸ਼ 'ਤੇ ਸੂਬਾ ਚੇਅਰਮੈਨ ਗੁਰਤੇਜ ਸਿੰਘ ਪਨੂੰ ਅਤੇ ਜ਼ਿਲ੍ਹਾ ਫ਼ਿਰੋਜਪੁਰ ਦਿਹਾਤੀ ਦੇ ਪ੍ਰਧਾਨ ਸੁਲੱਖਣ ਸਿੰਘ ਵਲੋਂ ਕੀਤੀਆਂ ਗਈਆਂ ਹਨ | ਨਿਯੁਕਤ ਕੀਤੇ ਗਏ ਦੋਵਾਂ ਅਹੁਦੇਦਾਰਾਂ ਨੂੰ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ | ਇਨ੍ਹਾਂ ਨਿਯੁਕਤੀਆਂ 'ਤੇ ਸੀਨੀਅਰ ਕਾਂਗਰਸੀ ਆਗੂ ਰੂਪ ਲਾਲ ਵੱਤਾ, ਰਾਕੇਸ਼ ਕੁਮਾਰ ਕਾਇਤ ਕੌਂਸਲਰ, ਹਰਦੀਪ ਸਿੰਘ ਹੈਪੀ ਚੇਅਰਮੈਨ ਵਪਾਰ ਸੈੱਲ, ਗੁਰਬਖ਼ਸ਼ ਸਿੰਘ ਮੱਪਾ ਬਰਾੜ, ਸਹਿਦੇਵ ਸਿੰਘ ਬਰਾੜ, ਬਲਜੀਤ ਸਿੰਘ ਬਰਾੜ, ਦੇਸ ਰਾਜ ਆਹੂਜਾ, ਮੱਖਣ ਸਿੰਘ ਝਿਉਂਟ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |