23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀ ਚੱਲੀ, ਇਕ ਵਿਅਕਤੀ ਗੰਭੀਰ ਜ਼ਖਮੀ

ਅਜੀਤ ਡੈਸਕ 01-04-2026
ਗੁਰੂਹਰਸਹਾਏ, 31 ਮਾਰਚ (ਕਪਿਲ ਕੰਧਾਰੀ)- ਇਲਾਕੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਕਰੀਬ 40 ਸਾਲਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੋਹਨ ਕੇ ਦੇ ਦੋ ਧਿਰਾਂ ਵਿਚ ਕਾਫ਼ੀ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਸ਼ ਚੱਲ ਰਹੀ ਸੀ | ਅੱਜ ਦੋਵੇਂ ਧਿਰਾਂ ਦੇ ਲੋਕ ਰੇਲਵੇ ਸਟੇਸ਼ਨ ਗੁਰੂਹਰਸਹਾਏ ਵਿਖੇ ਗੱਲਬਾਤ ਲਈ ਇਕੱਠੇ ਹੋਏ ਸਨ | ਗੱਲਬਾਤ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਤਕਰਾਰ ਹੋ ਗਈ, ਜੋ ਰਾਤ ਕਰੀਬ 9 ਵਜੇ ਵਧ ਗਈ | ਇਸ ਦੌਰਾਨ ਇਕ ਧਿਰ ਦੇ ਵਿਅਕਤੀ ਵਲੋਂ ਦੂਜੇ ਧਿਰ ਦੇ ਵਿਅਕਤੀ 'ਤੇ ਗੋਲੀ ਚਲਾ ਦਿੱਤੀ ਗਈ | ਗੋਲੀ ਲੱਗਣ ਕਾਰਨ ਇਕ 40 ਸਾਲਾਂ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਇਸ ਘਟਨਾ ਦਾ ਪਤਾ ਚੱਲਦਿਆਂ ਹੀ ਡੀ.ਐਸ ਪੀ ਰਾਜਵੀਰ ਸਿੰਘ ਅਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਉਸ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫ਼ਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਮਾਮਲਾ ਰੇਲਵੇ ਪੁਲਿਸ ਦੇ ਅਧੀਨ ਆਉਂਦਾ ਹੈ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਟਿਕਟ ਚੈਕਿੰਗ ਸਟਾਫ ਦੀ ਮੁਸਤੈਦੀ ਨਾਲ ਯਾਤਰੀ ਦਾ ਛੁੱਟਿਆ ਹੋਇਆ ਬੈਗ ਸੁਰੱਖਿਅਤ ਬਰਾਮਦ ਅਗਲੀ ਖ਼ਬਰ ਸੀ.ਆਈ.ਏ. ਸਟਾਫ ਨੇ ਨਾਜਾਇਜ਼ ਅਸਲ੍ਹੇ ਸਮੇਤ ਇਕ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।