ਫ਼ਿਰੋਜ਼ਪੁਰ, 31 ਮਾਰਚ(ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਇਕ ਮਹਿਲਾ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐਸ ਤਹਿਤ ਮਾਮਲਾ ਦਰਜ ਕੀਤਾ ਗਿਆ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਇਤਲਾਹ ਮਿਲੀ ਕਿ ਸੁਨੈਨਾ ਪਤਨੀ ਮਨੀ ਵਾਸੀ ਬਸਤੀ ਸ਼ੇਖ਼ਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਅਤੇ ਪੀਣ ਦੀ ਵੀ ਆਦੀ ਹੈ, ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਦੇ ਵਿਚੋਂ ਦੀ ਹੈਰੋਇਨ ਲੈ ਕੇ ਆ ਰਹੀ ਹੈ | ਪੁਲਿਸ ਨੇ ਇਤਲਾਹ ਭਰੋਸੇਯੋਗ ਹੋਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਦਾਣਾ ਮੰਡੀ ਦੇ ਨਜ਼ਦੀਕ ਰੇਡ ਕਰਕੇ ਸੁਨੈਨਾ ਪਤਨੀ ਮਨੀ ਵਾਸੀ ਸ਼ੇਖ਼ਾਂ ਵਾਲੀ ਬਸਤੀ ਫ਼ਿਰੋਜ਼ਪੁਰ ਸ਼ਹਿਰ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿੱਚ ਮੁਕੱਦਮਾ ਨੰਬਰ 114 ਤਹਿਤ ਮਾਮਲਾ ਦਰਜ ਕੀਤਾ |