15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਸਰਕਾਰ ਦੇ ਲੋਕਹਿੱਤੀ ਫ਼ੈਸਲੇ ਨਾਲ ਜਨਤਾ ਦੇ ਦਿਲਾਂ 'ਚ ਬਣੀ ਮਜ਼ਬੂਤ ਥਾਂ-ਕੈਪਟਨ ਨਛੱਤਰ ਸਿੰਘ

ਅਜੀਤ ਡੈਸਕ 05-04-2026
ਮੱਖੂ, 4 ਅਪ੍ਰੈਲ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੀ ਨਵੀਂ ਲਹਿਰ ਚਲਾਉਂਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕਹਿਤੀ ਉਪਰਾਲਿਆਂ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ | ਆਮ ਜਨਤਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਅਜਿਹੇ ਕਦਮ ਚੁੱਕੇ ਹਨ ਜੋ ਸਿੱਧੇ ਤੌਰ ­'ਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਧਾਰ ਰਹੇ ਹਨ | ਇਹ ਪ੍ਰਗਟਾਵਾ ਕੈਪਟਨ ਨਛੱਤਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮੱਖੂ ਨੇ ਬਲਾਕ ਮੱਖੂ ਦੇ ਪਿੰਡ ਸਾਧਾ ਸਿੰਘ ਵਾਲੀ (ਵਰਪਾਲ) ਵਿਖੇ ਇਕ ਪਬਲਿਕ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ 'ਚ ਹੋ ਰਹੇ ਸੁਧਾਰਾਂ ਨੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਇਆ ਹੈ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਮੁਫ਼ਤ ਇਲਾਜ ਯੋਜਨਾਵਾਂ ਅਤੇ ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਦੇ ਵਾਧੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਯੋਜਨਾਵਾਂ ਨੇ ਆਵਾਜਾਈ ਨੂੰ ਸੁਗਮ ਬਣਾਇਆ ਹੈ | ਜੇ ਗੱਲ ਕਰਦੇ ਹਾਂ ਹਲਕਾ ਜ਼ੀਰਾ ਦੇ ਲੋਕਾਂ ਦੀ ਸੋਚ ਦੀ ਤਾਂ ਉਹ ਵੀ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਤੇ ਵਿਧਾਇਕ ਨਰੇਸ਼ ਕਟਾਰੀਆ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਪ੍ਰੇਰਿਤ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ |
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਕਰਵਾਇਆ ਸਟੂਡੈਂਟ ਇਨੋਵੇਸ਼ਨ ਕਾਰਨੀਵਾਲ ਅਗਲੀ ਖ਼ਬਰ ਆਈਡੀਅਲ ਵਿਲੀਜਰਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਸਿਹਤਮੰਦ ਜੀਵਨ ਸ਼ੈਲੀ ਲਈ ਅੱਜ ਕਰਵਾਈ ਜਾਵੇਗੀ 'ਸਾਈਕਲ ਕੈਂਪੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।