15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਹਾਲਮ 'ਚ ਸਾਰਾਗੜ੍ਹੀ ਫਾਰਮਰ ਪ੍ਰੋਡਿਊਸਰ ਕੰਪਨੀ ਵਲੋਂ ਮੀਟਿੰਗ ਕਿਸਾਨਾਂ ਦੀ ਭਲਾਈ ਲਈ ਨਵੇਂ ਕਦਮਾਂ 'ਤੇ ਚਰਚਾ

ਅਜੀਤ ਡੈਸਕ 05-04-2026
ਮੱਲਾਂਵਾਲਾ, 4 ਅਪ੍ਰੈਲ (ਬਲਬੀਰ ਸਿੰਘ ਜੋਸਨ)-ਪਿੰਡ ਮਹਾਲਮ ਵਿਚ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸਾਰਾਗੜ੍ਹੀ ਫਾਰਮਰ ਪ੍ਰੋਡਿਊਸਰ ਕੰਪਨੀ ਵਲੋਂ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਐਮ.ਐਲ.ਏ ਰਣਬੀਰ ਸਿੰਘ ਭੁੱਲਰ ਵਲੋਂ ਕੀਤੀ ਗਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸਾਰਾਗੜ੍ਹੀ ਫਾਰਮਰ ਪ੍ਰੋਡਿਊਸਰ ਕੰਪਨੀ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਕਿਸਾਨਾਂ ਦੀ ਭਲਾਈ ਲਈ ਲਏ ਜਾ ਰਹੇ ਉਪਰਾਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸਪੀਕਰ ਕਰਤਾਰ ਸਿੰਘ ਸੰਧਵਾਂ ਨੇ ਸਾਰਾਗੜ੍ਹੀ ਫਾਰਮਰ ਕੰਪਨੀ ਵਲੋਂ ਕਿਸਾਨਾਂ ਦੇ ਹਿਤ ਵਿਚ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਮੇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਇਸ ਫਾਰਮਰ ਕੰਪਨੀ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ | ਇਸ ਮੀਟਿੰਗ ਵਿਚ ਕਮੇਟੀ ਦੇ ਮੈਂਬਰਾਂ ਸਮੇਤ ਜਗਮੀਤ ਸਿੰਘ ਸ਼ਹਿਜ਼ਾਦੀ, ਸ਼ਮਸ਼ੇਰ ਸਿੰਘ ਹਸ਼ਮਤ ਵਾਲਾ, ਜਗਦੀਪ ਸਿੰਘ, ਪਿਸ਼ੌਰਾ ਸਿੰਘ ਮਮਦੋਟ, ਅਰਸ਼ਦੀਪ ਸਿੰਘ ਮਮਦੋਟ, ਹਰਦੀਪ ਸਿੰਘ, ਹਰਜੀਤ ਸਿੰਘ ਅਟਾਰੀ, ਸੁਖਚੈਨ ਸਿੰਘ ਸੱਧੂ ਸ਼ਾਹ ਵਾਲਾ, ਬਾਜ਼ ਸਿੰਘ ਅੱਕੂ ਵਾਲਾ, ਲਖਵੀਰ ਸਿੰਘ ਸਰਪੰਚ, ਜਸਵੀਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਸਰਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਜੰਟ ਸਿੰਘ ਢਿੱਲੋਂ ਕਾਲੀਏ ਵਾਲਾ ਲਗਾਤਾਰ ਤੀਜੀ ਵਾਰ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਕਰਵਾਇਆ ਸਟੂਡੈਂਟ ਇਨੋਵੇਸ਼ਨ ਕਾਰਨੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।