15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਿੰਡ ਸ਼ਹਿਜ਼ਾਦੀ ਵਿਖੇ ਲਗਾਇਆ ਟੀ.ਬੀ. ਸਕਰੀਨਿੰਗ ਕੈਂਪ

ਅਜੀਤ ਡੈਸਕ 05-04-2026
ਫ਼ਿਰੋਜ਼ਸ਼ਾਹ, 4 ਅਪੈ੍ਰਲ (ਸਰਬਜੀਤ ਸਿੰਘ ਧਾਲੀਵਾਲ)-ਸੰਪੂਰਨ ਅਭਿਆਨ 2.0 ਦੇ ਤਹਿਤ ਸੀ.ਐੱਚ.ਸੀ ਫ਼ਿਰੋਜ਼ਸ਼ਾਹ ਦੀ ਟੀਮ ਵਲੋਂ ਪਿੰਡ ਸ਼ਹਿਜ਼ਾਦੀ ਵਿਖੇ ਟੀ.ਬੀ. ਸਕਰੀਨਿੰਗ ਕੈਂਪ ਲਗਾਇਆ ਗਿਆ | ਸਕਰੀਨਿੰਗ ਕੈਂਪ ਵਿਚ ਪਿੰਡ ਵਾਸੀਆਂ ਦੇ ਮੁਫ਼ਤ ਐਕਸਰੇ ਵੀ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਟੀ.ਬੀ. ਮੁਕਤ ਭਾਰਤ ਦਾ ਟੀਚਾ ਮਿਥਿਆ ਗਿਆ ਹੈ | ਜਿਸ ਤਹਿਤ ਬਲਾਕ ਫ਼ਿਰੋਜ਼ਸ਼ਾਹ ਦੇ ਕਈ ਪਿੰਡਾਂ ਨੂੰ ਹਾਈ ਰਿਸਕ ਕੈਟਾਗਰੀ ਵਿਚ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਾਈ ਰਿਸਕ ਏਰੀਏ ਦੇ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਟੀਬੀ ਦੇ ਟੈਸਟ ਅਤੇ ਐਕਸਰੇ ਮੁਫ਼ਤ ਕੀਤੇ ਜਾਂਦੇ ਹਨ | ਇਸੇ ਲੜੀ ਤਹਿਤ ਅੱਜ ਪਿੰਡ ਸ਼ਹਿਜ਼ਾਦੀ ਵਿਖੇ ਟੀ.ਬੀ. ਸਕਰੀਨਿੰਗ ਕੀਤੀ ਗਈ | ਕੈਂਪ ਵਿਚ ਵੱਡੀ ਗਿਣਤੀ ਲੋਕਾਂ ਵਲੋਂ ਟੀ.ਬੀ. ਦੀ ਜਾਂਚ ਕਰਵਾਈ ਗਈ | ਇਸ ਦੌਰਾਨ ਜਾਂਚ ਵਿਚ ਪਾਜੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਵੇਗਾ | ਹਰਦੀਪ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਵਲੋਂ ਟੀ.ਬੀ. ਦੇ ਲੱਛਣ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਪ੍ਰੀਤ ਕੌਰ ਰੇਡੀਓਗ੍ਰਾਫਰ, ਮਨਪ੍ਰੀਤ ਕੌਰ ਸੀ.ਐੱਚ.ਓ, ਸਰਪੰਚ ਜਗਮੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਮੈਂਬਰ ਪੰਚਾਇਤ ਧਰਮਪ੍ਰੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮੀਟਿੰਗ 'ਚ ਕਿਸਾਨਾਂ ਦੀ ਸਬਜ਼ੀਆਂ ਅਤੇ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਅਗਲੀ ਖ਼ਬਰ ਗੁਰਜੰਟ ਸਿੰਘ ਢਿੱਲੋਂ ਕਾਲੀਏ ਵਾਲਾ ਲਗਾਤਾਰ ਤੀਜੀ ਵਾਰ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।