15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਕਿਯੂ ਸਿੱਧੂਪੁਰ ਦੀ ਸਟੇਟ ਕਮੇਟੀ ਦੇ ਸੱਦੇ 'ਤੇ ਫੂਕੇ ਭਗਵੰਤ ਮਾਨ ਸਰਕਾਰ ਦੇ ਪੁਤਲੇ

ਅਜੀਤ ਡੈਸਕ 05-04-2026
ਫ਼ਿਰੋਜ਼ਪੁਰ, 4 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਲਗਾਤਾਰ ਸੂਬਾ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ, ਪਰ ਕੋਈ ਹੱਲ ਨਾ ਨਿਕਲਦਾ ਵੇਖ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸੱਪਾਂ ਵਾਲੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਅੱਜ ਜ਼ਿਲ੍ਹਾ ਮੋਗਾ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਹੁੰਚਣਾ ਸੀ, ਜਿੱਥੇ ਸਵਾਲ ਜਵਾਬ ਕਰਨ ਲਈ ਕਿਸਾਨਾਂ ਵਲੋਂ ਵੀ ਰੈਲੀ ਵਿਚ ਪਹੁੰਚਣ ਦਾ ਪ੍ਰੋਗਰਾਮ ਮਿਥਿਆ ਗਿਆ ਸੀ, ਪਰ ਅੱਜ 4 ਅਪ੍ਰੈਲ ਦੀ ਸਵੇਰ ਤੋਂ ਹੀ ਕਿਸਾਨਾਂ ਨੂੰ ਜਬਰੀ ਘਰਾਂ ਤੋਂ ਗਿ੍ਫ਼ਤਾਰ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ | ਜਿਸ ਦੀ ਬੀਕੇਯੂ ਸਿੱਧੂਪੁਰ ਦੀ ਸਟੇਟ ਕਮੇਟੀ ਵਲੋਂ ਭਰਪੂਰ ਨਿੰਦਾ ਕੀਤੀ ਗਈ ਤੇ ਜ਼ਿਲ੍ਹਾ ਪੱਧਰ ਤੇ ਟੀਮਾਂ ਨੂੰ ਕਿਹਾ ਕਿ ਗਿਆ ਕਿ ਭਗਵੰਤ ਮਾਨ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮਿਲੇ ਸੱਦੇ 'ਤੇ ਪਿੰਡ ਸੱਪਾਂ ਵਾਲੀ ਵਿਖੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕਿਆ ਗਿਆ | ਇਸ ਮੌਕੇ ਸ਼ਿੰਦਰ ਸਿੰਘ ਸ਼ੂਕਰ ਮੀਤ ਪ੍ਰਧਾਨ, ਬਲਾਕ ਘੱਲ ਖ਼ੁਰਦ ਇਕਾਈ ਪ੍ਰਧਾਨ ਕੇਵਲ ਸਿੰਘ ਭਾਂਗੇ, ਮਨਪ੍ਰੀਤ ਸਿੰਘ ਭਾਂਗੇ, ਸ਼ਮਿੰਦਰ ਸਿੰਘ ਖ਼ਜ਼ਾਨਚੀ, ਭਾਂਗੇ ਇਕਾਈ ਪ੍ਰਧਾਨ ਗੁਰਮੀਤ ਸਿੰਘ ਪਿੰਡ ਮਾਣਾ ਸਿੰਘ ਵਾਲਾ, ਇਕਾਈ ਪ੍ਰਧਾਨ ਅਮਨਦੀਪ ਸਿੰਘ ਪਿੰਡ ਕਮੱਗਰ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ ਅਗਲੀ ਖ਼ਬਰ ਸੂਬੇ ਭਰ 'ਚ ਬੇਮੌਸਮੀ ਬਰਸਾਤ ਅਤੇ ਗੜਿਆਂ ਨੇ ਕਿਸਾਨਾਂ ਦਾ ਤੋੜਿਆ ਲੱਕ, ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।