15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਾਮਧਾਰੀ ਆਗੂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਟਿੱਪਣੀ ਕਰਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ : ਭਾਈ ਨੰਢਾ

ਅਜੀਤ ਡੈਸਕ 05-04-2026
ਫ਼ਿਰੋਜ਼ਪੁਰ, 4 ਅਪ੍ਰੈਲ (ਸੁਖਵਿੰਦਰ ਸਿੰਘ)-ਪਿਛਲੇ ਦਿਨੀਂ ਹਰਿਆਣਾ ਵਿਚ ਚੱਲ ਰਹੇ ਇਕ ਧਾਰਮਿਕ ਸਮਾਗਮ ਦੌਰਾਨ ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਵਲੋਂ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ ਦਾ ਫੈਡਰੇਸ਼ਨ ਮਹਿਤਾ ਨੇ ਸਖ਼ਤ ਨੋਟਿਸ ਲਿਆ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸ਼ਹਿਰੀ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਕਿਹਾ ਕਿ ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਇਕ ਧਾਰਮਿਕ ਸਮਾਗਮ ਦੌਰਾਨ ਸ਼ਰੇਆਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਭੂਸੱਤਾ ਨੂੰ ਵੰਗਾਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਕੋਈ ਧਾਰਮਿਕ ਪੁਸਤਕ ਕਦੇ ਗੁਰੂ ਨਹੀਂ ਹੋ ਸਕਦੀ | ਗੁਰੂ ਸਿਰਫ਼ ਦੇਹ ਰੂਪ ਵਿਚ ਹੀ ਹੋ ਸਕਦਾ ਹੈ | ਇਹ ਟਿੱਪਣੀ ਸਿੱਖ ਸਿਧਾਂਤਾਂ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ | ਫੈਡਰੇਸ਼ਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਵੀ ਮੰਗ ਕੀਤੀ ਹੈ ਕਿ ਪੰਥਕ ਸ਼ਖ਼ਸੀਅਤਾਂ ਨੂੰ ਨਾਮਧਾਰੀਆਂ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਵਰਜਿਆ ਜਾਵੇ ਅਤੇ ਨਾਮਧਾਰੀ ਆਗੂਆਂ ਨੂੰ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ ਲਈ ਵੀ ਸਖ਼ਤ ਤਾੜਨਾ ਕੀਤੀ ਜਾਵੇ |
ਪਿਛਲੀ ਖ਼ਬਰ ਸ਼ਿਵ ਮੰਦਰ ਮੁੱਦਕੀ ਵਿਖੇ ਸ਼ਿਵ ਭੋਲੇ ਸ਼ੰਕਰ ਦੀ 33ਵੀਂ ਮੂਰਤੀ ਸਥਾਪਨਾ ਦਿਵਸ 7 ਨੂੰ ਅਗਲੀ ਖ਼ਬਰ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।