15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੈਰੋਇਨ ਸਮੇਤ 2 ਕਾਬੂ, ਮੁਕੱਦਮੇ ਦਰਜ

ਅਜੀਤ ਡੈਸਕ 05-04-2026
ਮਮਦੋਟ, 4 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਮਦੋਟ ਅਤੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮਮਦੋਟ ਦੇ ਸਬ ਇੰਸਪੈਕਟਰ ਦੀਪਕ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਉਹਨਾਂ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਪਾਰਟੀ ਸਮੇਤ ਲਛਮਣ ਨਹਿਰ ਦੇ ਪੁਲ ਤੋਂ ਬਸਤੀ ਗੁਲਾਬ ਸਿੰਘ ਵਾਲੀ ਸੜਕ 'ਤੇ ਗਾਹਕਾਂ ਦੀ ਉਡੀਕ ਕਰ ਰਹੇ ਗੁਲਸ਼ਨ ਉਰਫ਼ ਗੁੱਛੀ ਪੁੱਤਰ ਜਸਪਾਲ ਵਾਸੀ ਨੇੜੇ ਸ਼ਨੀ ਮੰਦਿਰ ਮਮਦੋਟ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 10.8 ਗਰਾਮ ਹੈਰੋਇਨ ਬਰਾਮਦ ਹੋਈੇ | ਜਿਸ ਸਬੰਧੀ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ | ਇਸ ਤਰ੍ਹਾਂ ਹੀ ਥਾਣਾ ਲੱਖੋ ਕੇ ਬਹਿਰਾਮ ਦੇ ਸਬ ਇੰਸਪੈਕਟਰ ਮੁਕੇਸ਼ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਨਿਸ਼ਾਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਦੋਨਾ ਮੱਤੜ, ਗਜਨੀ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਸਬੰਧੀ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ |
ਪਿਛਲੀ ਖ਼ਬਰ ਦੜਾ-ਸੱਟਾ ਲਗਾਉਂਦਾ ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸ਼ਿਵ ਮੰਦਰ ਮੁੱਦਕੀ ਵਿਖੇ ਸ਼ਿਵ ਭੋਲੇ ਸ਼ੰਕਰ ਦੀ 33ਵੀਂ ਮੂਰਤੀ ਸਥਾਪਨਾ ਦਿਵਸ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।