16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਮਨ ਦੁਰੇਜਾ ਮੁੜ ਕਾਂਗਰਸ 'ਚ ਹੋਏ ਸ਼ਾਮਿਲ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਗਾਮੀ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕੌਂਸਲਰ ਜਸਪ੍ਰੀਤ ਸਿੰਘ ਦੁਰੇਜਾ ਦੇ ਪਤੀ ਅਮਨ ਦੁਰੇਜਾ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ | ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ | ਸਾਂਸਦ ਘੁਬਾਇਆ ਨੇ ਅਮਨ ਦੁਰੇਜਾ ਤੋਂ ਇਲਾਵਾ ਵਾਰਡ ਨੰਬਰ 5 ਤੋਂ ਜਸਪਾਲ ਸਿੰਘ ਅਤੇ ਸਮਰਾਟ ਸਮੇਤ ਕਈ ਹੋਰਨਾਂ ਨੂੰ ਕਾਂਗਰਸ ਦੀ ਮੈਂਬਰਸ਼ਿਪ ਦਿਵਾਈ | ਇਸ ਮੌਕੇ ਘੁਬਾਇਆ ਨੇ ਦਾਅਵਾ ਕੀਤਾ ਕਿ ਅਮਨ ਦੁਰੇਜਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਪੁਰਾਣੇ ਪਰਿਵਾਰਕ ਸਬੰਧ ਹਨ ਅਤੇ ਕੁੱਝ ਨਾਰਾਜ਼ਗੀਆਂ ਕਾਰਨ ਉਹ ਪਾਰਟੀ ਛੱਡ ਗਏ ਸਨ, ਜੋ ਹੁਣ ਦੂਰ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹੁਣ ਫ਼ਾਜ਼ਿਲਕਾ ਕਾਂਗਰਸ ਪੂਰੀ ਤਰਾਂ ਇੱਕਜੁੱਟ ਹੈ ਅਤੇ ਸਾਰੇ ਕੌਂਸਲਰ ਇੱਕ ਮੰਚ 'ਤੇ ਆ ਚੁੱਕੇ ਹਨ | ਸਾਂਸਦ ਘੁਬਾਇਆ ਨੇ ਜ਼ੋਰ ਦੇ ਕੇ ਕਿਹਾ ਕਿ ਨਗਰ ਕੌਂਸਲ ਚੋਣਾਂ ਨਜ਼ਦੀਕ ਹਨ ਅਤੇ ਕਾਂਗਰਸ ਇਨ੍ਹਾਂ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਐਫ.ਸੀ.ਆਈ.ਵਿਭਾਗ ਦੀ ਜ਼ਿੰਮੇਵਾਰੀ ਮਿਲੀ ਹੈ | ਕਣਕ ਦੇ ਸੀਜ਼ਨ ਸਬੰਧੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਖ਼ਰਾਬ ਨਾ ਹੋਵੇ, ਇਸ ਲਈ ਫ਼ਸਲ ਨੂੰ ਸਿੱਧਾ ਰੈਕਾਂ 'ਤੇ ਲਗਾਉਣ ਅਤੇ ਖ਼ਾਲੀ ਗੋਦਾਮਾਂ ਤੱਕ ਪਹੁੰਚਾਉਣ ਦੇ ਅਹਿਮ ਫ਼ੈਸਲੇ ਲਏ ਗਏ ਹਨ |
ਪਿਛਲੀ ਖ਼ਬਰ ਬੌਬੀ ਮਾਨ ਨੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਕੀਤਾ ਧੰਨਵਾਦੀ ਦੌਰਾ ਅਗਲੀ ਖ਼ਬਰ ਕਾਰ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਥਾਣਾ ਲੱਖੋ ਕੇ ਬਹਿਰਾਮ ਸਾਹਮਣੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਕੀਤਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।