17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆੜ੍ਹਤੀਆ ਐਸੋਸੀਏਸ਼ਨ ਅਣਮਿਥੇ ਸਮੇਂ ਲਈ ਹੜਤਾਲ 'ਤੇ

ਅਜੀਤ ਡੈਸਕ 06-04-2026
ਮੁੱਦਕੀ, 5 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਪੂਰੇ ਪੰਜਾਬ 'ਚ 1 ਅਪੈ੍ਰਲ ਤੋਂ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਹੈ ਪਰ ਸਰਕਾਰ ਦੇ ਆੜ੍ਹਤੀਆਂ ਪ੍ਰਤੀ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਕਾਰਨ ਪੂਰੇ ਪੰਜਾਬ ਵਿਚ ਹੀ ਆੜ੍ਹਤੀਆ ਐਸੋਸੀਏਸ਼ਨ ਅਣਮਿਥੇ ਸਮੇਂ ਲਈ ਹੜਤਾਲ 'ਤੇ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਵੜਿੰਗ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਆੜ੍ਹਤੀਆਂ ਨੂੰ 2.5 ਫ਼ੀਸਦੀ ਆੜ੍ਹਤ ਮਿਲਦੀ ਸੀ ਪਰ ਕੁਝ ਸਮਾਂ ਪਹਿਲਾਂ ਇਹ ਆੜ੍ਹਤ ਫਰੀਜ਼ ਕਰਕੇ ਘੱਟ ਮਾਤਰਾ ਵਿਚ ਸੀਮਤ ਕਰ ਦਿੱਤੀ ਗਈ, ਜਦੋਂ ਕਿ ਆੜ੍ਹਤੀਆਂ ਉੱਪਰ ਹਰ ਪਰ ਪਾਸੇ ਤੋਂ ਖ਼ਰਚਿਆਂ ਦਾ ਬੋਝ ਵਧ ਰਿਹਾ ਹੈ, ਹਾੜੀ ਦੇ ਸੀਜ਼ਨ ਵਿਚ ਵੀ ਕਣਕ ਦੀ ਬੰਪਰ ਪੈਦਾਵਾਰ ਹੋਣ ਦੀ ਉਮੀਦ ਹੈ ਪਰ ਗੁਦਾਮਾਂ ਵਿਚ ਅਨਾਜ ਰੱਖਣ ਲਈ ਬਿਲਕੁਲ ਵੀ ਜਗ੍ਹਾ ਨਹੀਂ ਹੈ, ਇਸ ਲਈ ਕਣਕ ਦੀ ਲਿਫ਼ਟਿੰਗ ਦੀ ਸਮੱਸਿਆ ਕਰਕੇ ਸੀਜ਼ਨ ਲੰਮਾ ਸਮਾਂ ਚੱਲ ਸਕਦਾ ਹੈ | ਈਰਾਨ, ਇਜਰਾਇਲ, ਅਮਰੀਕਾ ਜੰਗ ਦਾ ਵੀ ਇਸ ਉੱਪਰ ਬੁਰਾ ਪ੍ਰਭਾਵ ਜ਼ਰੂਰ ਪਵੇਗਾ, ਜੇਕਰ ਸੀਜ਼ਨ ਲੰਮਾ ਸਮਾਂ ਚੱਲਦਾ ਹੈ ਤਾਂ ਮੰਡੀਆਂ ਵਿਚ ਕਣਕ ਦੀ ਰਾਖੀ ਲਈ ਲੇਬਰ ਦੀ ਸਮੱਸਿਆ ਉਤਪੰਨ ਹੋ ਜਾਵੇਗੀ ਤੇ ਆੜ੍ਹਤੀਆਂ ਨੂੰ ਸ਼ਾਰਟੇਜ ਵੀ ਭਰਨੀ ਪੈ ਸਕਦੀ ਹੈ, ਕਿਉਂਕਿ ਮੰਡੀਆਂ ਵਿਚ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਜ਼ਰੂਰ ਸੁੱਕੇਗੀ | ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਸਮੂਹ ਪੰਜਾਬ ਦੇ ਆੜ੍ਹਤੀਏ ਜੇਕਰ ਇੱਕਮੁੱਠ ਹੋ ਕੇ ਕੰਮ ਕਰਨਗੇ ਤਾਂ ਆਉਣ ਵਾਲੀਆਂ ਸਮੱਸਿਆਵਾਂ ਤੋਂ ਨਿਜਾਤ ਪਾ ਸਕਦੇ ਹਾਂ | ਉਨ੍ਹਾਂ ਕਿਹਾ ਕਿ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਉਹ ਕਿਸੇ ਨੂੰ ਵੀ ਮੁਸ਼ਕਿਲ ਦੌਰ ਵਿਚ ਨਹੀਂ ਧੱਕਣਾ ਚਾਹੁੰਦੇ ਪਰ ਹੜਤਾਲ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ, ਕਿਉਂਕਿ ਸਰਕਾਰ ਆੜ੍ਹਤੀਆ ਐਸੋਸੀਏਸ਼ਨ ਦੀਆਂ ਹੱਕੀ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਆੜ੍ਹਤੀਆਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਕਿਸੇ ਨੂੰ ਵੀ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ |
ਪਿਛਲੀ ਖ਼ਬਰ ਛਿੰਦਰਪਾਲ ਸਿੰਘ ਦਾਨੇਵਾਲੀਆ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਫਿਰੋਜ਼ਪੁਰ 'ਚ ਐਸ.ਐਚ.ਓ. ਅਤੇ ਏ.ਐਸ.ਆਈ. ਵਿਚਾਲੇ ਤਿੱਖੀ ਤਕਰਾਰ, ਵੀਡੀਓ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।