18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੇਮੌਸਮੀ ਬਰਸਾਤ 'ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਤੁਰੰਤ 'ਤੇ ਪੂਰਾ ਮੁਆਵਜ਼ਾ ਦੇਵੇ ਸਰਕਾਰ-ਡਾ. ਰਿਣਵਾ

ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਹੋਈ ਬੇਮੌਸਮੀ ਵਰਖਾ ਅਤੇ ਗੜੇ੍ਹਮਾਰੀ ਨੇ ਕਿਸਾਨਾਂ ਦਾ ਲੱਕ ਹੀ ਤੋੜ ਕੇ ਰੱਖ ਦਿੱਤਾ | ਪਹਿਲਾਂ ਤੋਂ ਹੀ ਮੰਦੇ ਦੀ ਮਾਰ ਝੇਲ ਰਹੇ ਕਿਸਾਨਾਂ ਨੂੰ ਹੁਣ ਕੁਦਰਤ ਦੀ ਮਾਰ ਨੇ ਕਿਧਰੇ ਜੋਗਾ ਨਹੀਂ ਛੱਡਿਆ ਇਸ ਲਈ ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ ਵਿਚ ਲਿਆਉਣ ਦੀ ਸੋਚ ਹੀ ਰਹੇ ਸਨ ਪਰ ਕੁਦਰਤ ਅੱਗੇ ਪੂਰੀ ਤਰ੍ਹਾਂ ਬੇਵੱਸ ਹੋ ਕੇ ਰਹਿ ਗਏ | ਜਿਸ ਤਰ੍ਹਾਂ ਬੀਤੇ ਹਫ਼ਤੇ ਦੌਰਾਨ ਥਾਂ-ਥਾਂ 'ਤੇ ਹੋਈ ਬੇਮੌਸਮੀ ਵਰਖਾ ਅਤੇ ਗੜੇਮਾਰੀ ਨੇ ਖੇਤਾਂ ਵਿਚ ਪੂਰੇ ਜੋਬਨ 'ਤੇ ਖੜ੍ਹੀ ਫ਼ਸਲ ਨੂੰ ਤਹਿਸ ਨਹਿਸ ਕਰਕੇ ਰੱਖ ਦਿੱਤਾ, ਫ਼ਸਲਾਂ ਪੂਰੀ ਤਰ੍ਹਾਂ ਜ਼ਮੀਨ 'ਤੇ ਵਿਛ ਗਈਆਂ ਪਰ ਸਰਕਾਰ ਵਲੋਂ ਹਾਲੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਸਰਕਾਰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਲਦ ਜਾਰੀ ਕਰੇ ਅਤੇ ਕਿਸਾਨਾਂ ਦੇ ਸੁਸਾਇਟੀ ਅਤੇ ਬੈਂਕਾਂ ਦੇ ਕਰਜ਼ੇ ਮੁਆਫ਼ ਕਰੇ |
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਜੈਤੋ ਰੈਲੀ ਤੋਂ ਪਹਿਲਾਂ ਫ਼ਰੀਦਕੋਟ ਪੁਲਿਸ ਨੇ 1158 ਸਹਾਇਕ ਪ੍ਰੋਫੈਸਰਾਂ ਨੂੰ ਥਾਣੇ ਡੱਕਿਆ ਤੇ ਘਰਾਂ '... ਅਗਲੀ ਖ਼ਬਰ ਮੁੱਖ ਮੰਤਰੀ ਦੀ ਜੈਤੋ ਰੈਲੀ ਤੋਂ ਪਹਿਲਾਂ ਫ਼ਰੀਦਕੋਟ ਪੁਲਿਸ ਨੇ 1158 ਸਹਾਇਕ ਪ੍ਰੋਫੈਸਰਾਂ ਨੂੰ ਥਾਣੇ ਡੱਕਿਆ ਤੇ ਘਰਾਂ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।