18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਣਕ ਦੀ ਖ਼ਰੀਦ ਲਈ ਮੰਡੀਆਂ ਵਿਚ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਵੇਗੀ ਪਰੇਸ਼ਾਨੀ-ਡੀ. ਸੀ.

ਅਜੀਤ ਡੈਸਕ 07-04-2026
ਫ਼ਿਰੋਜ਼ਪੁਰ, 6 ਅਪ੍ਰੈਲ(ਸੁਖਵਿੰਦਰ ਸਿੰਘ)-ਆਗਾਮੀ ਕਣਕ ਦੀ ਖ਼ਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਖ਼ਰੀਦ, ਸਟੋਰੇਜ, ਕਰੇਨਾਂ ਦੀ ਉਪਲਬਧਤਾ, ਬਾਰਦਾਣਾ, ਟਰਾਂਸਪੋਰਟ ਅਤੇ ਸਮੂਹ ਮੰਡੀਆਂ 'ਚ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ਼ ਪਾਣੀ, ਬਾਰਦਾਣਾ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਹਨਾਂ ਨੂੰ ਕਣਕ ਵੇਚਣ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਫ਼ਸਲ ਦੀ ਆਮਦ 'ਤੇ ਫ਼ਸਲ ਦੀ ਨਮੀ ਨੂੰ ਸਹੀ ਢੰਗ ਨਾਲ ਚੈੱਕ ਕੀਤਾ ਜਾਵੇ ਅਤੇ ਫ਼ਸਲ ਦੀ ਸਟੋਰੇਜ ਲਈ ਗੁਦਾਮਾਂ ਜਾਂ ਹੋਰ ਥਾਵਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ | ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ ਕੁੱਲ 128 ਰੈਗੂਲਰ ਅਤੇ 131 ਆਰਜ਼ੀ ਮੰਡੀਆਂ ਹਨ | ਉਨ੍ਹਾਂ ਦੱਸਿਆ ਕਿ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਬਾਰਦਾਣੇ, ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਛਾਂ ਆਦਿ ਸਮੇਤ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਵਲੋਂ 1 ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਰੋਸ ਪ੍ਰਦਰਸ਼ਨ-ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।