28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਚੱਲਣ 'ਤੇ ਪਾੰਬਦੀ

ਅਜੀਤ ਡੈਸਕ 08-04-2026
ਫ਼ਿਰੋਜ਼ਪੁਰ, 7 ਅਪ੍ਰੈਲ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਲਈ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ ਦੀ ਵਰਤੋਂ 24 ਘੰਟੇ ਕੀਤੀ ਜਾਂਦੀ ਹੈ | ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ | ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਨੁਕਸਾਨ ਝੱਲਣਾ ਪੈਂਦਾ ਹੈ | ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ | ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ | ਇਸ ਤੋਂ ਇਲਾਵਾ ਕੰਬਾਈਨਾਂ ਵਿਚ ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ | ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਅਤੇ ਇਸ ਤਰ੍ਹਾਂ ਦੇ ਰੋਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜ ਜਾਂਦੀ ਹੈ | ਇਸ ਤੋਂ ਇਲਾਵਾ ਹੁਕਮ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 31 ਮਈ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਲੁਟੇਰੇ ਭੀੜ ਭਰੇ ਬਾਜ਼ਾਰ ਵਿਚੋਂ 35000 ਨਗਦ ਅਤੇ ਮੋਬਾਈਲ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਰਬਾਜ਼ ਸਿੰਘ ਦੁਸਾਂਝ, ਗੁਰਸੇਵਕ ਸਿੰਘ ਸੰਧੂ ਅਤੇ ਪ੍ਰੇਮ ਸਚਦੇਵਾ ਮੁੜ ਸ਼੍ਰੋਮਣੀ ਅਕਾਲੀ ਦੇ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।