28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੂਬੇ ਅੰਦਰ ਕੁਦਰਤੀ ਆਫ਼ਤ ਨਾਲ ਹੋਏ ਕਣਕ ਤੇ ਹੋਰ ਫ਼ਸਲਾਂ ਦੇ ਨੁਕਸਾਨ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜੀ -ਹਰਦਿਆਲ ਸਿੰਘ

ਅਜੀਤ ਡੈਸਕ 08-04-2026
ਫ਼ਿਰੋਜ਼ਪੁਰ, 7 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਨੇ ਗੱਲਬਾਤ ਕਰਦੇ ਹੋਏ ਦਿਨ ਬ ਦਿਨ ਵਿਗੜਦੇ ਮੌਸਮ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਦੋ ਸਾਲ ਤੋਂ ਆ ਰਹੀਆਂ ਕੁਦਰਤੀ ਆਫ਼ਤਾਂ ਨਾਲ ਕਿਸਾਨੀ ਦਾ ਲੱਕ ਟੁੱਟ ਗਿਆ ਹੈ | ਜਿਸ ਨਾਲ ਕਿਸਾਨ ਵਰਗ ਦੀ ਆਰਥਿਕ ਸਥਿਤੀ ਵੱਡੇ ਪੱਧਰ 'ਤੇ ਡਾਵਾਂਡੋਲ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿਚ ਆਏ ਹੜ੍ਹਾਂ ਨਾਲ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿਚ ਫ਼ਸਲਾਂ, ਸਬਜ਼ੀਆਂ, ਹਾਰੇ ਚਰੇ ਦੇ ਨਾਲ ਪਸ਼ੂਆਂ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਦਾ ਪਿਛਲੇ ਦਿਨਾ ਤੋਂ ਹੋ ਰਹੀ ਬੇਮੌਸਮੀ ਬਰਸਾਤ ਅਤੇ ਪਏ ਗੜਿਆਂ ਨਾਲ ਵੱਡਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਮੁਆਵਜ਼ੇ ਅਤੇ ਇਸ ਵਾਰ ਮੀਂਹ ਅਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀਆਂ ਕਰਵਾ ਕੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾਵੇ |
ਪਿਛਲੀ ਖ਼ਬਰ ਕੁਲਬੀਰ ਜ਼ੀਰਾ ਦਾ ਕਾਫ਼ਲਾ ਹੋਇਆ ਹੋਰ ਵੱਡਾ-ਸਿਮਰਨਜੀਤ ਸਿੰਘ ਘੁੱਦੂਵਾਲਾ 120 ਪਰਿਵਾਰਾਂ ਨਾਲ ਕਾਂਗਰਸ ਵਿਚ ਹੋਏ ਸ਼ਾਮਿਲ... ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 'ਫੂਡ ਸੇਫ਼ਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।