05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਖਹਿਰਾ ਸਾਥੀਆਂ ਸਮੇਤ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਪਹੁੰਚੇ

ਅਜੀਤ ਡੈਸਕ 10-04-2026
ਫ਼ਿਰੋਜ਼ਪੁਰ, 9 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਦੇ ਮੌਜੂਦਾ ਹਲਾਤ ਜਾਣਨ ਲਈ ਭਾਰਤੀ ਕਿਸਾਨ ਕਾਦੀਆਂ ਦੇ ਜ਼ਿਲ੍ਹਾ ਗੁਰਿੰਦਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਪਹੁੰਚੇ | ਉਨ੍ਹਾਂ ਮੌਜੂਦਾ ਹਲਾਤ ਜਾਣਨ ਪਿੱਛੋਂ ਦੱਸਿਆ ਕਿ ਸੂਬਾ ਸਰਕਾਰ ਦੇ ਮੰਡੀਆਂ ਵਿਚ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਸਬੰਧੀ ਦਾਅਵੇ ਸਭ ਖੋਖਲੇ ਹਨ | ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਛਾਉਣੀ ਮੰਡੀ ਵਿਚ ਕਿਸਾਨ ਵੀਰ ਪੁੱਤਾਂ ਵਾਂਗ ਪਾਲੀ ਫਸਲ ਨੂੰ ਲੈ ਕੇ ਬੈਠੇ ਹੋਏ ਹਨ, ਪਰ ਦੇਖਿਆ ਗਿਆ ਕਿ ਮੰਡੀ ਵਿਚ ਨਾ ਸਰਕਾਰੀ ਅਫਸਰ, ਨਾ ਬਾਰਦਾਣੇ ਦਾ ਪ੍ਰਬੰਧ ਹੋਇਆ ਦਿਖਾਈ ਦਿੱਤਾ | ਪ੍ਰਧਾਨ ਖਹਿਰਾ ਨੇ ਦੱਸਿਆ ਕਿ ਦੂਜੇ ਪਾਸੇ ਹੋ ਰਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ 'ਤੇ ਹਲਕਾ ਵਿਧਾਇਕ ਰਜਨੀਸ਼ ਦਹੀਆ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚਲੇ ਪ੍ਰਬੰਧਾਂ ਦੀ ਤੁਰੰਤ ਜਾਂਚ ਕਰਕੇ ਖ਼ਰੀਦ ਨੂੰ ਸ਼ੁਰੂ ਕਰਵਾਇਆ ਜਾਵੇ, ਤਾਂਕਿ ਕਿਸਾਨ ਵੀਰਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਾਵੇ | ਇਸ ਮੌਕੇ ਬਲਾਕ ਪ੍ਰਧਾਨ ਗੁਰਮੇਲ ਸਿੰਘ, ਕਮੇਟੀ ਮੈਂਬਰ ਜੋਗਾ ਸਿੰਘ, ਵਣ ਸਿੰਘ, ਨਸੀਬ ਸਿੰਘ ਖਾਰਾ, ਸੁਬੇਗ ਸਿੰਘ ਖਹਿਰਾ ਜੰਡ ਸਿੰਘ ਵਸਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ ਦਫ਼ਤਰ ਬਾਹਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਅਤੀ ਆਧੁਨਿਕ ਸਾਊਾਡ ਸਿਸਟਮ ਕੀਤਾ ਸਥਾਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।