20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਈ ਜੱਸਾ ਸਿੰਘ ਰਾਮਗੜ੍ਹੀਆ ਸੋਸਾਇਟੀ ਦੀ ਅਗਵਾਈ ਵਿਚ ਆਗੂਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 11-04-2026
ਫ਼ਿਰੋਜ਼ਪੁਰ, 10 ਅਪ੍ਰੈਲ(ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਪਛੜੀਆਂ ਸ਼੍ਰੇਣੀਆਂ ਵਰਗ ਅਧੀਨ ਆਉਂਦੀਆਂ ਵੱਖ-ਵੱਖ ਜਾਤੀਆਂ ਦੀਆਂ ਜਥੇਬੰਦੀਆਂ ਵਲੋਂ ਮੰਗਾਂ ਸਬੰਧੀ ਇਕ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿਚ ਭਾਈ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸੋਸਾਇਟੀ ਦੇ ਆਗੂਆਂ ਨਾਲ ਹਾਜ਼ਰ ਪਛੜੀਆਂ ਸ਼੍ਰੇਣੀਆਂ ਦੇ ਅਹੁਦੇਦਾਰਾਂ ਨੇ ਵੱਖ-ਵੱਖ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਿਸ ਵਿਚ ਨੌਕਰੀਆਂ ਅਤੇ ਰਾਜਨੀਤਿਕ 27 ਪ੍ਰਤੀਸ਼ਤ ਰਾਖਵਾਂਕਰਨ ਦੇ ਮੁੱਖ ਮੁੱਦੇ ਸ਼ਾਮਲ ਹਨ | ਇਸ ਦੇ ਚੱਲਦੇ ਆਪਣੀਆਂ ਮੰਗਾਂ ਸਬੰਧੀ ਪਛੜੀਆਂ ਸ਼੍ਰੇਣੀਆਂ ਦੇ ਅਹੁਦੇਦਾਰਾਂ ਨੇ ਸੰਸਥਾ ਭਾਈ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਦੇ ਆਗੂਆਂ ਦੀ ਅਗਵਾਈ ਵਿਚ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸਿਖਾ ਸ਼ਰਮਾ ਨੂੰ ਸੌਂਪਿਆ | ਇਸ ਮੌਕੇ ਭਗਵਾਨ ਸਿੰਘ ਸਾਮਾ, ਹਰਭਜਨ ਸਿੰਘ ਦੜਿਆਲਾ, ਸੁਖਮਿੰਦਰ ਸਿੰਘ ਲਾਡਾ, ਜਸਪਾਲ ਹਾਂਡਾ, ਗੁਰਭੇਜ ਟਿੱਬੀ, ਨਿਰਵੈਰ ਸਿੰਘ ਸਿੰਧੀ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ (ਗ਼ਾਲਿਬ) ਨੇ ਮੰਗਾਂ ਸੰਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ, ਚਿੱਟੇ ਦਿਨ ਥਾਣੇ ਤੋਂ 100 ਮੀਟਰ ਦੂਰ ਘਰ ਦੇ ਬਾਹਰੋਂ ਐਕਟਿਵਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।