20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 11-04-2026
ਜ਼ੀਰਾ, 10 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਆਸ਼ਾ ਵਰਕਰਜ਼ ਫੈਸਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਇੱਕ ਵਫ਼ਦ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਸੁਖਵੀਰ ਸਿੰਘ ਨੂੰ ਸੰਗਰੂਰ ਵਿਖੇ ਪਹੁੰਚ ਕੇ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਬਲਾਕ ਕੱਸੋਆਣਾ ਦੀ ਪ੍ਰਧਾਨ ਭੋਲਾ ਰਾਣੀ ਨੇ ਦੱਸਿਆ ਕਿ ਮੀਟਿੰਗ ਵਿਚ ਮੋਰਚੇ ਦੇ ਕਨਵੀਨਰ ਅਮਰਜੀਤ ਕੌਰ ਰਣ ਸਿੰਘ ਵਾਲਾ ਫਰੀਦਕੋਟ, ਰਾਣੋ ਖੇੜੀ ਗਿੱਲਾ ਸੰਗਰੂਰ, ਹਰਿੰਦਰ ਕੌਰ ਸ਼ਤਰਾਨਾ ਪਟਿਆਲਾ, ਬਲਕਰਨ ਕੌਰ ਅਬੋਹਰ ਫ਼ਾਜ਼ਿਲਕਾ, ਸੰਤੋਸ਼ ਕੁਮਾਰੀ ਫ਼ਿਰੋਜ਼ਪੁਰ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਮੀਟਿੰਗ ਦੌਰਾਨ ਓ.ਐਸ.ਡੀ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਆਸ਼ਾ ਵਰਕਰਾਂ ਦੀਆਂ ਹੱਕੀ ਮੰਗਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਬਣਾਈ ਸਬ ਕਮੇਟੀ ਨਾਲ ਰਵੀ ਭਗਤ ਚੀਫ਼ ਸੈਕਟਰੀ ਅਤੇ ਅਮਨ ਅਰੋੜਾ ਕੈਬਨਿਟ ਮੰਤਰੀ ਦੇ ਨਾਵਾਂ ਦਾ ਵਾਧਾ ਕੀਤਾ ਗਿਆ ਹੈ | ਇਸ ਮੌਕੇ ਮੰਗਾਂ ਸਬੰਧੀ ਆਗੂਆਂ ਨੂੰ ਲਿਖਤੀ ਰੂਪ ਵਿਚ ਭਰੋਸਾ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਕਰਕੇ ਅਖੀਰ ਵਿਚ ਮੰਗਾਂ ਮੰਨਣ ਤੋਂ ਭੱਜ ਜਾਂਦੀ ਹੈ | ਉਹਨਾਂ ਕਿਹਾ ਕਿ ਪੰਜਾਬ ਵਿਚ ਆਸ਼ਾ ਵਰਕਰਾਂ ਤੋਂ ਨਿਗੂਣੇ ਭੱਤੇ 'ਤੇ ਕੰਮ ਲਿਆ ਜਾ ਰਿਹਾ ਹੈ | ਉਹਨਾਂ ਮੰਗ ਕੀਤੀ ਕਿ ਉਹਨਾਂ ਦੀਆਂ ਘੱਟੋ ਘੱਟ ਉਜ਼ਰਤਾਂ ਦੇ ਕਾਨੂੰਨ 26000 ਰੁਪਏ ਲਾਗੂ ਕੀਤਾ ਜਾਵੇ ਅਤੇ ਮਾਨ ਸਨਮਾਨ ਦੀ ਰਾਸ਼ੀ ਪੰਜ ਲੱਖ ਲੱਖ ਰੁਪਏ ਪੈਨਸ਼ਨ ਤੋਂ ਇਲਾਵਾ ਹਰ ਕੈਟਾਗਰੀ ਵਿਚ ਕਲਾਸ ਫੋਰ ਦੀ ਭਰਤੀ ਵਿਚ 10% ਕੋਟਾ ਰਾਖਵਾਂ ਰੱਖਿਆ ਜਾਵੇ | ਆਗੂਆਂ ਨੇ ਦੱਸਿਆ ਕਿ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਲੱਗਣ ਵਾਲਾ ਪੱਕਾ ਮੋਰਚਾ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ | ਇਸ ਮੌਕੇ ਉਹਨਾਂ ਦੇ ਨਾਲ ਸੁੱਖੋ ਦੇਵੀ ਸ਼ੁਤਰਾਣਾ, ਰੁਪਿੰਦਰ ਕੌਰ ਰਾਮਪੁਰਾ, ਕੁਲਦੀਪ ਕੌਰ ਜੈਤੋ ਬਲਾਕ ਜਨਰਲ ਸਕੱਤਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਹੈਰੋਇਨ, 1 ਗਲੌਕ ਪਿਸਤੌਲ ਤੇ 2 ਆਈ ਫੋਨਾਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।