20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ

ਅਜੀਤ ਡੈਸਕ 11-04-2026
ਫ਼ਿਰੋਜ਼ਪੁਰ, 10 ਅਪ੍ਰੈਲ (ਗੁਰਿੰਦਰ ਸਿੰਘ)-ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਸਕੱਤਰ ਰਾਜੀਵ ਹਾਂਡਾ ਵਲੋਂ ਜਾਰੀ ਸਾਂਝੇ ਬਿਆਨ ਵਿਚ ਦੱਸਿਆ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ | ਮਜ਼ਦੂਰ ਦਿਵਸ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਰਾਜੀਵ ਹਾਂਡਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਅਤੇ ਆਮ ਲੋਕ ਸ਼ਮੂਲੀਅਤ ਕਰਦੇ ਹੋਏ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ | ਮੀਟਿੰਗ ਦੌਰਾਨ ਸਰਕਾਰ ਅੱਗੇ ਕਈ ਮੰਗਾਂ ਵੀ ਰੱਖੀਆਂ ਗਈਆਂ | ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸਿੰਗ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਤੁਰੰਤ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਸਾਰੇ ਮੁਲਾਜ਼ਮਾਂ 'ਤੇ ਲਾਗੂ ਕੀਤੀ ਜਾਵੇ ਅਤੇ ਬੇਰੁਜ਼ਗਾਰਾਂ ਨੂੰ ਰੈਗੂਲਰ ਭਰਤੀ ਰਾਹੀਂ ਨੌਕਰੀਆਂ ਦਿੱਤੀਆਂ ਜਾਣ | ਇਸ ਤੋਂ ਇਲਾਵਾ ਕਾਲੇ ਲੇਬਰ ਕਾਨੂੰਨਾਂ ਨੂੰ ਰੱਦ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਭਾਸ਼ ਸ਼ਰਮਾ ਨੇ 17 ਅਪ੍ਰੈਲ 2026 ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਮੀਟਿੰਗ ਵਿਚ ਸੁਰਿੰਦਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਕਿਸ਼ਨ ਚੰਦ ਜਾਗੋਵਾਲੀਆ, ਪ੍ਰਦੀਪ ਰਾਣਾ, ਨਰੇਸ਼ ਸੈਣੀ, ਤਰਸੇਮ ਸਿੰਘ ਬੇਦੀ, ਅਨਿਲ ਸੇਠੀ, ਪ੍ਰਦੀਪ ਧਵਨ, ਬਲਵੀਰ ਸਿੰਘ, ਮਿਹਰ ਸਿੰਘ, ਅਨਿਲ ਚੌਧਰੀ, ਜੋਗਿੰਦਰ ਸਿੰਘ, ਪਿ੍ਤਪਾਲ ਸਿੰਘ ਅਤੇ ਪ੍ਰਤਾਪ ਸਿੰਘ ਢਿੱਲੋਂ ਸਮੇਤ ਕਈ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਨੂੰ ਪੈਨਸ਼ਨ ਸੈੱਲ ਦਾ ਮੁਖੀ ਨਿਯੁਕਤ ਕਰਨ 'ਤੇ ਖ਼ੁਸ਼ੀ ਪ੍ਰਗਟ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।