20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜੀਤ ਡੈਸਕ 11-04-2026
ਫ਼ਿਰੋਜ਼ਪੁਰ,10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਹੇਠਲੇ ਪੱਧਰ 'ਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਸਬੰਧੀ ਪਿਛਲੇ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਸੁਵਿਧਾ ਕੈਂਪ ਲਗਾਏ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਦਫਤਰ ਵਿਖੇ ਪਹੁੰਚੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਸਮੇਂ ਕੀਤਾ | ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ 'ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਰਾਜ ਭਰ ਵਿਚ ਲੋਕਾਂ ਨੂੰ ਭਲਾਈ ਸਕੀਮਾਂ ਦਾ ਪੂਰਾ ਲਾਭ ਦੇਣ ਲਈ ਸੁਵਿਧਾ ਕੈਂਪ ਲਗਾਏ ਗਏ ਸਨ ਜਿਨ੍ਹਾਂ ਵਿਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ ਆਦਿ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਜਗ੍ਹਾ 'ਤੇ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਹਨ ਅਤੇ ਰਿਸ਼ਵਤਖ਼ੋਰੀ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ | ਇਸ ਮੌਕੇ ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਨੇਕ ਪ੍ਰਤਾਪ ਸਿੰਘ, ਸੁਰਜੀਤ ਸਿੰਘ, ਕਿੱਕਰ ਸਿੰਘ ਕੁਤਬੇ ਵਾਲਾ, ਗੁਰਭੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਕਾਮਲ ਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸਿੱਖ ਜਥੇਬੰਦੀਆਂ ਵਲੋਂ ਨਾਮਧਾਰੀ ਮੁਖੀ ਖ਼ਿਲਾਫ਼ ਤੁਰੰਤ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।