20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲ ਕਾਮਲ ਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 11-04-2026
ਮੱਲਾਂਵਾਲਾ, 10 ਅਪ੍ਰੈਲ(ਗੁਰਦੇਵ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲ ਵਾਲਾ ਵਿਖੇ ਬਲਾਕ ਨੋਡਲ ਅਫ਼ਸਰ ਸੰਜੀਵ ਟੰਡਨ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਸਹਿਯੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦੇ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹਾਜ਼ਰੀ ਭਰੀ | ਪਿੰਡ ਕਾਮਲ ਵਾਲਾ ਦੀ ਸਮੂਹ ਪੰਚਾਇਤ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਇਲਾਕੇ ਦੀ ਸੰਗਤ ਨੇ ਵੀ ਆਪਣੀ ਹਾਜ਼ਰੀ ਲਵਾਈ | ਪਾਠ ਦੇ ਭੋਗ ਪੈਣ ਉਪਰੰਤ ਸਕੂਲ ਅਧਿਆਪਕ ਗੁਰਲਾਲ ਸਿੰਘ ਨੇ ਆਈਆਂ ਸੰਗਤਾਂ ਜੀ ਆਇਆਂ ਆਖਿਆ | ਇਸ ਤੋਂ ਬਾਅਦ ਸਕੂਲ ਇੰਚਾਰਜ ਜਗਬੀਰ ਸਿੰਘ ਨੇ ਹਾਜ਼ਰੀਨ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿਚ ਪੜ੍ਹਾਉਣ ਦੀ ਅਪੀਲ ਕੀਤੀ ਅਤੇ ਸਕੂਲ ਵਿਚ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ | ਅਖੀਰ ਵਿਚ ਸਕੂਲ ਦੇ ਸਾਲਾਨਾ ਨਤੀਜਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕ ਜਸਕਰਨ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੰਦੀਪ ਕੌਰ, ਅਮਨਦੀਪ ਕੌਰ, ਕੁਲਦੀਪ ਕੌਰ, ਨਵਜੋਤ ਕੌਰ, ਬਲਜੀਤ ਕੌਰ, ਪਿ੍ਅੰਕਾ ਰਾਣੀ, ਕੈਂਪਸ ਮੈਨੇਜਰ ਬਖਸ਼ੀਸ਼ ਸਿੰਘ ਹਾਜ਼ਰ ਰਹੇ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਖੇ 69ਵਾਂ ਰੇਲ ਹਫ਼ਤਾ ਇਨਾਮ ਵੰਡ ਸਮਾਰੋਹ ਆਯੋਜਿਤ ਅਗਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।