20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਫ਼ਿਰੋਜ਼ਪੁਰ ਮੰਡਲ ਵਿਖੇ 69ਵਾਂ ਰੇਲ ਹਫ਼ਤਾ ਇਨਾਮ ਵੰਡ ਸਮਾਰੋਹ ਆਯੋਜਿਤ

ਅਜੀਤ ਡੈਸਕ 11-04-2026
ਫ਼ਿਰੋਜ਼ਪੁਰ, 10 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਅੱਜ 69ਵੇਂ ਰੇਲ ਹਫ਼ਤਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਰੇਲਵੇ ਅਫ਼ਸਰ ਕਲੱਬ, ਫ਼ਿਰੋਜ਼ਪੁਰ ਵਿਖੇ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਅਤੇ ਸਕੂਲੀ ਵਿਦਿਆਰਥਣਾਂ ਵਲੋਂ ਪੇਸ਼ ਕੀਤੀ ਗਈ ਸਰਸਵਤੀ ਵੰਦਨਾ ਨਾਲ ਹੋਈ | ਸਮਾਰੋਹ ਦੀ ਪ੍ਰਧਾਨਗੀ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਕੀਤੀ | ਇਸ ਮੌਕੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਕਰਮਚਾਰੀ ਅਧਿਕਾਰੀ ਸਾਕਸ਼ੀ ਸਿੰਘ ਸਮੇਤ ਮੰਡਲ ਦੇ ਹੋਰ ਅਧਿਕਾਰੀ, ਕਰਮਚਾਰੀ, ਯੂਨੀਅਨਾਂ, ਐਸੋਸੀਏਸ਼ਨਾਂ ਅਤੇ ਫੈਡਰੇਸ਼ਨਾਂ ਦੇ ਨੁਮਾਇੰਦੇ ਅਤੇ ਉੱਤਰ ਰੇਲਵੇ ਮਹਿਲਾ ਭਲਾਈ ਸੰਗਠਨ ਦੀਆਂ ਮੈਂਬਰਾਂ ਹਾਜ਼ਰ ਸਨ | ਸਮਾਰੋਹ ਦੌਰਾਨ ਸਾਲ 2024-25 ਵਿਚ ਸ਼ਾਨਦਾਰ ਕੰਮ ਕਰਨ ਵਾਲੇ ਰੇਲ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਵੱਖ-ਵੱਖ ਕਾਰਜ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਕੁੱਲ 63 ਕਰਮਚਾਰੀਆਂ ਨੂੰ ਇਨਾਮ ਦਿੱਤੇ ਗਏ | ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਆਪਣੇ ਸੰਬੋਧਨ ਵਿਚ ਮੰਡਲ ਦੀਆਂ ਪ੍ਰਾਪਤੀਆਂ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਨਾਮ ਪ੍ਰਾਪਤ ਕਰਨ ਵਾਲੇ ਕਰਮਚਾਰੀ ਭਵਿੱਖ ਵਿਚ ਵੀ ਸ਼ਾਨਦਾਰ ਕੰਮ ਕਰਦੇ ਰਹਿਣਗੇ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਹੋਰ ਕਰਮਚਾਰੀ ਵੀ ਆਉਣ ਵਾਲੇ ਸਮੇਂ ਵਿਚ ਸਨਮਾਨ ਪ੍ਰਾਪਤ ਕਰ ਸਕਣਗੇ | ਉਨ੍ਹਾਂ ਆਸ ਪ੍ਰਗਟਾਈ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਮੰਡਲ ਭਵਿੱਖ ਵਿਚ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਰਹੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਦਿੱਲੀ ਵਿਖੇ ਆਯੋਜਿਤ 69ਵੇਂ ਵਿਸ਼ੇਸ਼ ਰੇਲ ਸੇਵਾ ਪੁਰਸਕਾਰ ਸਮਾਰੋਹ ਵਿਚ ਉੱਤਰ ਰੇਲਵੇ ਵਲੋਂ ਫ਼ਿਰੋਜ਼ਪੁਰ ਮੰਡਲ ਨੂੰ 'ਰੇਲ ਮਦਦ ਸ਼ੀਲਡ', 'ਵਾਤਾਵਰਨ ਅਤੇ ਸਵੱਛਤਾ ਸ਼ੀਲਡ' ਅਤੇ 'ਸੇਲਜ਼ ਮੈਨੇਜਮੈਂਟ ਸ਼ੀਲਡ' ਸਮੇਤ ਕਈ ਗਰੁੱਪ ਸ਼ੀਲਡਾਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਮੰਡਲ ਦੇ ਰੇਲ ਕਰਮਚਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਪ੍ਰਮਾਣ ਹਨ |
ਪਿਛਲੀ ਖ਼ਬਰ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਚ ਗਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਅਗਲੀ ਖ਼ਬਰ ਸਰਕਾਰੀ ਸਕੂਲ ਕਾਮਲ ਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।