18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਯਤਾ ਨੂੰ ਦੇਖਦਿਆਂ ਨੌਜਵਾਨਾਂ ਅੰਦਰ ਭਾਰੀ ਉਤਸ਼ਾਹ-ਨਿਮਰਤ ਭੁੱਚੋਕਾ

ਅਜੀਤ ਡੈਸਕ 11-04-2026
ਮੁੱਦਕੀ, 10 ਅਪੈ੍ਰਲ (ਭਾਰਤ ਭੂਸ਼ਨ ਅਗਰਵਾਲ)-ਨੌਜਵਾਨਾਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਯਤਾ ਨੂੰ ਦੇਖਦੇ ਹੋਏ ਨੌਜਵਾਨ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਨਿਮਰਤ ਸਿੰਘ ਸੰਧੂ ਭੁੱਚੋ ਕਾ ਮੁੱਦਕੀ ਨੇ ਕੀਤਾ | ਉਨ੍ਹਾਂ ਕਿਹਾ ਕਿ ਜੋ 22 ਸਾਲਾਂ ਵਿਚ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕੀਤਾ, ਉਹ ਦਿੱਲੀ ਤੋਂ ਆਈਆਂ ਪਾਰਟੀਆਂ ਨਹੀਂ ਕਰ ਸਕੀਆਂ, ਸਗੋਂ ਉਨ੍ਹਾਂ ਮੁਗ਼ਲਾਂ ਅਤੇ ਅੰਗਰੇਜ਼ਾਂ ਦੀ ਤਰ੍ਹਾਂ ਪੰਜਾਬ ਸੂਬੇ ਨੂੰ ਲੁੱਟਿਆ ਹੈ ਅਤੇ ਪਿਛਲੇ 10 ਸਾਲਾਂ ਵਿਚ ਬੁਰਾ ਹਾਲ ਕਰ ਦਿੱਤਾ ਹੈ | ਨਿਮਰਤ ਸਿੰਘ ਸੰਧੂ ਭੁੱਚੋ ਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਟਿਊਬਵੈੱਲ ਕਨੈੱਕਸ਼ਨ, ਖੇਤੀਬਾੜੀ ਬਿੱਲ ਮੁਆਫ਼, ਟਰੈਕਟਰ ਟੈਕਸ ਮਾਫ਼, ਆਟਾ ਦਾਲ ਸਕੀਮ, ਸ਼ਗਨ ਸਕੀਮ, ਥਰਮਲ ਪਲਾਟ, ਸੜਕਾਂ ਦਾ ਨਿਰਮਾਣ ਆਦਿ ਵਿਕਾਸ ਕਾਰਜ ਕੀਤੇ, ਜਿਸ ਸਦਕਾ ਪਾਰਟੀ ਦੀਆਂ ਨੀਤੀਆਂ ਨੂੰ ਯਾਦ ਕਰਦਿਆਂ ਆਗਾਮੀ ਚੋਣਾਂ 'ਚ ਲੋਕ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੂੰ ਵੱਡਾ ਸਮਰਥਨ ਦੇਣਗੇ |
ਪਿਛਲੀ ਖ਼ਬਰ ਆਰ.ਟੀ.ਆਈ ਤਹਿਤ ਮੰਗੀ ਜਾਣਕਾਰੀ ਦੀ ਫ਼ੀਸ ਜਮ੍ਹਾਂ ਕਰਵਾਉਣ 'ਤੇ ਵੀ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਿਹਾ ਸਿਵਲ ਹਸਪਤਾਲ... ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੌਦਾ ਲਗਾ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।