17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸਰਕਾਰ ਕੋਲ ਟਰੇਨਿੰਗ ਦੀ ਮੰਗ 'ਤੇ ਜ਼ੋਰ

ਅਜੀਤ ਡੈਸਕ 11-04-2026
ਗੁਰੂਹਰਸਹਾਏ 10 ਅਪ੍ਰੈਲ (ਕਪਿਲ ਕੰਧਾਰੀ)-ਪੰਜਾਬ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਹੇਠ ਕੰਮ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਨਿਸ਼ਾਨ ਸਿੰਘ ਖ਼ਾਲਸਾ ਅਤੇ ਬਲਾਕ ਪ੍ਰਧਾਨ ਅਨਵਰ ਦੀ ਅਗਵਾਈ ਹੇਠ ਅੱਜ ਸਥਾਨਕ ਸ਼ਹਿਰ ਦੀ ਰੇਲਵੇ ਪਾਰਕ ਵਿਖੇ ਕੀਤੀ ਗਈ | ਜਥੇਬੰਦੀ ਦੇ ਆਗੂਆਂ ਵਲੋਂ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਕਾਰ ਪਾਸੋ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਵਿਧੀਵਤ ਟਰੇਨਿੰਗ ਦਿੱਤੀ ਜਾਵੇ, ਤਾਂ ਜੋ ਉਹ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ 24 ਘੰਟੇ ਬਿਹਤਰ ਸੇਵਾ ਕਰ ਸਕਣ | ਜਥੇਬੰਦੀ ਦੇ ਆਗੂਆਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਤੋਂ ਪਹਿਲਾਂ ਕੋਟਕਪੂਰਾ, ਜੰਡਿਆਲਾ ਗੁਰੂ ਅਤੇ ਸੁਨਾਮ ਵਿਚ ਰੈਲੀਆਂ ਕਰਕੇ ਸਰਕਾਰ ਨੂੰ ਆਪਣੀਆਂ ਮੰਗਾਂ ਬਾਰੇ ਆਗਾਹ ਕੀਤਾ ਗਿਆ ਸੀ | ਉਨ੍ਹਾਂ ਨੇ ਦੁਬਾਰਾ ਸਰਕਾਰ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ | ਇਸ ਮੌਕੇ ਬਲਾਕ ਚੇਅਰਮੈਨ ਡਾ. ਗੁਰਚਰਨ ਸਿੰਘ ਬਰਾੜ, ਜਨਰਲ ਸਕੱਤਰ ਡਾ. ਇਕਬਾਲ ਸਿੰਘ ਖ਼ਾਲਸਾ, ਕੈਸ਼ੀਅਰ ਡਾ. ਚਰਨਜੀਤ ਸਿੰਘ, ਸਰਪ੍ਰਸਤ ਡਾ. ਮਹਿੰਦਰ ਸਿੰਘ ਅਤੇ ਪੈੱ੍ਰਸ ਸਕੱਤਰ ਡਾ. ਸੁਖਵਿੰਦਰ ਸਿੰਘ ਤੋਂ ਇਲਾਵਾ ਡਾ. ਵੀਰ ਸਿੰਘ, ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਪਰਮਜੀਤ ਸਿੰਘ, ਡਾ. ਹਰਪਾਲ ਸਿੰਘ, ਡਾ. ਸੁਖਦੇਵ ਸਿੰਘ ਪਵਾਰ, ਡਾ. ਹਰਜਿੰਦਰ ਸਿੰਘ, ਡਾ. ਦਵਿੰਦਰ ਸਿੰਘ ਅਤੇ ਡਾ. ਹਰਜਿੰਦਰ ਸਿੰਘ ਮੋਹਨੇ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਜ਼ੀਰਾ ਇਲਾਕੇ ਵਿਚ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਭਾਰੀ ਮੀਂਹ ਅਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਕਿਸਾਨਾਂ ਨੂੰ ਤੁਰੰਤ ਦੇਵੇ ਮੁਆਵਜਾ-ਉਸਮਾਨ ਵਾਲਾ, ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।