17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿਟੀ ਥਾਣਾ ਫਿਰੋਜ਼ਪੁਰ ਦੇ ਨਵੇਂ ਐਸ. ਐਚ. ਓ. ਨੇ ਚਾਰਜ ਸੰਭਾਲਿਆ

ਸਿਟੀ ਥਾਣਾ ਦੇ ਨਵੇਂ ਐਸ.ਐਚ.ਓ. ਸੁਖਚੈਨ ਮਹਿਤਾ ਚਾਰਜ ਸੰਭਾਲਦੇ ਹੋਏੇ | <br/> 11-04-2026
ਫਿਰੋਜ਼ਪੁਰ, 10 ਅਪ੍ਰੈਲ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਨਵੇਂ ਤਾਇਨਾਤ ਐਸ.ਐਚ.ਓ. ਸੁਖਚੈਨ ਮਹਿਤਾ ਨੇ ਚਾਰਜ ਸੰਭਾਲਣ ਉਪਰੰਤ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਤਿਆਰ ਹਨ | ਉਨ੍ਹਾਂ ਕਿਹਾ ਕਿ ਆਮ ਜਨਤਾ ਆਪਣੇ ਕਿਸੇ ਵੀ ਕੰਮ ਲਈ ਉਨ੍ਹਾਂ ਨੂੰ ਸਿੱਧਾ ਫੋਨ ਕਰ ਸਕਦੀ ਹੈ ਜਾਂ ਮਿਲ ਕੇ ਵੀ ਆਪਣੀ ਸਮੱਸਿਆ ਰੱਖ ਸਕਦੀ ਹੈ ਅਤੇ ਹਰ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੁਲਿਸ ਹਮੇਸ਼ਾ ਲੋਕਾਂ ਦੇ ਨਾਲ ਖੜੀ ਰਹੇਗੀ | ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਚੋਰਾਂ, ਨਸ਼ਾ ਤਸਕਰਾਂ ਜਾਂ ਹੋਰ ਸ਼ਰਾਰਤੀ ਅਨਸਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਖ਼ੁਫ਼ੀਆ ਤੌਰ 'ਤੇ ਫੋਨ 'ਤੇ ਜਾਂ ਮਿਲ ਕੇ ਸਾਂਝੀ ਕਰ ਸਕਦੇ ਹਨ | ਐਸ.ਐਚ.ਓ. ਮਹਿਤਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਚੋਰੀ, ਨਸ਼ਾ ਤਸਕਰੀ ਜਾਂ ਕਿਸੇ ਵੀ ਗ਼ੈਰਕਾਨੰੂਨੀ ਕੰਮ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਯਾਦ ਰਹੇ ਕਿ ਇਸ ਤੋਂ ਪਹਿਲਾਂ ਸਿਟੀ ਥਾਣਾ ਵਿਚ ਤਾਇਨਾਤ ਐਸ.ਐਚ.ਓ.ਕਸ਼ਮੀਰ ਸਿੰਘ ਦਾ ਤਬਾਦਲਾ ਲੱਖੋਂ ਕੇ ਬਹਿਰਾਮ ਵਿਖੇ ਕਰ ਦਿੱਤਾ ਗਿਆ ਹੈ | ਜਿਨ੍ਹਾਂ ਦੀ ਥਾਂ ਹੁਣ ਸੁਖਚੈਨ ਮਹਿਤਾ ਨੇ ਚਾਰਜ ਸੰਭਾਲਿਆ ਹੈ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਕਾਫ਼ਲਾ ਰਵਾਨਾ ਅਗਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ 'ਚ ਕੀਤਾ ਨਾਂਅ ਰÏਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।