09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਦੋਨਾ ਤੇਲੂ ਮੱਲ ਦੇ ਪੀੜਤ ਕਿਸਾਨਾਂ ਨੇ ਇਨਸਾਫ ਦੀ ਲਗਾਈ ਗੁਹਾਰ ਸਿਆਸੀ ਦਬਾਅ ਹੇਠ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗਾਏ ਦੋਸ਼

ਅਜੀਤ ਡੈਸਕ 14-04-2026
ਫ਼ਿਰੋਜ਼ਪੁਰ, 13 ਅਪ੍ਰੈਲ(ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਦੋਨਾ ਤੇਲੂ ਮੱਲ ਦੇ ਪੀੜਤ ਕਿਸਾਨਾਂ ਵਲੋਂ ਪੈੱ੍ਰਸ ਕਾਨਫ਼ਰੰਸ ਕਰਕੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਬਾਰੇ ਖ਼ੁਲਾਸਾ ਕਰਦੇ ਹੋਏ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਪੀੜਤ ਕਿਸਾਨ ਪਰਮਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨਾਲ ਪਿਛਲੇ ਕਈ ਸਾਲਾਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਹੈ | ਜਿਸ ਦਾ ਅਦਾਲਤੀ ਫ਼ੈਸਲਾ ਉਨ੍ਹਾਂ ਦੇ ਹੱਕ ਵਿਚ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਕਬਜ਼ਾ ਨਹੀਂ ਮਿਲ ਰਿਹਾ | ਪੀੜਤ ਕਿਸਾਨ ਪਰਮਜੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਹੁਣ ਪਿੰਡ ਦਾ ਇਕ ਵਿਅਕਤੀ ਆਪਣੇ ਸਿਆਸੀ ਪ੍ਰਭਾਵ ਦਾ ਗ਼ਲਤ ਇਸਤੇਮਾਲ ਕਰਦੇ ਹੋਏ ਉਨ੍ਹਾਂ ਨੂੰ ਤੰਗ ਕਰ ਰਿਹਾ ਹੈ ਅਤੇ ਉਸ ਵਲੋਂ ਉਨ੍ਹਾਂ ਖ਼ਿਲਾਫ਼ ਝੂਠੇ ਪੁਲਿਸ ਕੇਸ ਦਰਜ ਕਰਵਾਏ ਗਏ ਹਨ ਅਤੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜੋ ਸ਼ਰੇਆਮ ਧੱਕੇਸ਼ਾਹੀ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ 2025 ਵਿਚ ਉਨ੍ਹਾਂ ਦੀ ਫਸਲ ਨੂੰ ਅੱਗ ਲਗਾਈ ਗਈ ਅਤੇ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ , ਬੀਤੇ ਦਿਨ 8 ਅਪ੍ਰੈਲ 2026 ਨੂੰ ਜਦੋਂ ਉਹ ਆਪਣੀ ਜ਼ਮੀਨ 'ਚ ਕਣਕ ਦੀ ਕਟਾਈ ਕਰ ਰਹੇ ਸਨ ਤਾਂ ਵਿਰੋਧੀ ਧਿਰ ਵਲੋਂ ਉਨ੍ਹਾਂ 'ਤੇ ਜਾਨਲੇਵਾ ਹਮਲਾ ਕੀਤਾ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ | ਜਿਸ ਦੇ ਬਾਵਜੂਦ ਪੁਲਿਸ ਵਲੋਂ ਉਨ੍ਹਾਂ ਦੇ ਖ਼ਿਲਾਫ਼ ਹੀ ਝੂਠਾ ਕੇਸ ਦਰਜ ਕਰ ਦਿੱਤਾ ਗਿਆ | ਪੀੜਤ ਕਿਸਾਨਾਂ ਨੇ ਦੋਸ਼ ਲਗਾਇਆ ਕਿ ਪੁਲਿਸ ਉਨ੍ਹਾਂ ਦੀਆਂ ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ 'ਤੇ ਕਬਜ਼ਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਆਿਖ਼ਰ ਵਿਚ ਚੇਤਾਵਨੀ ਦਿੱਤੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪਿਸ਼ੌਰ ਸਿੰਘ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਲਵਪ੍ਰੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਦੇ ਲੱਗੇ ਅੰਬਾਰ, ਸ਼ੁਰੂ ਨਹੀਂ ਹੋਈ ਸਰਕਾਰੀ ਖ਼ਰੀਦ ਖ਼ਰੀਦ ਅਧਿਕਾਰੀ ਹੜਤਾਲ 'ਤੇ-ਕਿਸਾ... ਅਗਲੀ ਖ਼ਬਰ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਹੋਣ ਲੱਗੇ ਖ਼ੱਜਲ਼-ਖ਼ੁਆਰ ਖ਼ਰਾਬ ਮੌਸਮ ਹੋਣ ਡਰੋਂ ਚਿੰਤਤ ਕਿਸਾਨ, ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।