11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਬੀ.ਸੀ.ਏ ਤੀਜੇ ਸਮੈਸਟਰ 'ਚ ਯੂਨੀਵਰਸਿਟੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 14-04-2026
ਫ਼ਿਰੋਜ਼ਪੁਰ, 13 ਅਪ੍ਰੈਲ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੇ ਬੀ.ਸੀ.ਏ-ਤੀਸਰੇ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਵੋਤਮ ਸਥਾਨ ਹਾਸਿਲ ਕੀਤੇ ਹਨ | ਕਾਲਜ ਪਿ੍ੰਸੀਪਲ ਡਾ.ਸੰਗੀਤਾ ਨੇ ਇਸ ਖ਼ੁਸ਼ੀ ਦੇ ਅਵਸਰ 'ਤੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵਿਦਿਆਰਥਣਾਂ ਦੂਜਿਆਂ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਕਿਹਾ ਕਿ ਕਾਲਜ ਵਿਚ ਵਿਦਿਆਰਥਣਾਂ ਨੂੰ ਸਿਰਫ਼ ਪਾਠਕ੍ਰਮ ਸਿੱਖਿਆ ਹੀ ਨਹੀਂ ਸਗੋਂ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਵੀ ਉਚਿੱਤ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ | ਜਿਸ ਕਾਰਨ ਵਿਦਿਆਰਥਣਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ | ਸੰਜੀਵ ਕੱਕੜ ਮੁਖੀ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਤੀਜਿਆਂ ਵਿਚੋਂ ਵਿਦਿਆਰਥਣ ਨਵਦੀਪ ਕੌਰ ਨੇ 9.17 ਸੀ ਜੀ ਪੀ ਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਲ ਕੀਤਾ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਲਜ ਪੱਧਰ 'ਤੇ ਹੋਰ ਵਿਦਿਆਰਥਣਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇਜਿੰਦਰ ਕੌਰ ਨੇ 8.92 ਸੀ.ਜੀ.ਪੀ.ਏ ਨਾਲ ਦੂਜਾ ਸਥਾਨ ਹਾਸਲ ਕੀਤਾ | ਜਦਕਿ ਨਵਜੀਤ ਕੌਰ ਨੇ 8.83 ਸੀ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਹ ਪ੍ਰਾਪਤੀਆਂ ਕਾਲਜ ਲਈ ਮਾਣ ਅਤੇ ਗੌਰਵ ਦਾ ਪ੍ਰਤੀਕ ਹਨ | ਕਾਲਜ ਦੇ ਸਮੂਹ ਸਾਹਿਬਾਨ ਨੇ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਮਾਰਗ ਦਰਸ਼ਨ ਦਾ ਨਤੀਜਾ ਹੈ |
ਪਿਛਲੀ ਖ਼ਬਰ ਸੁਭਾਸ਼ ਕੁਮਾਰ ਭਾਕਿਯੂ ਪੰਜਾਬ ਇਕਾਈ ਜ਼ੀਰਾ ਦੇ ਸ਼ਹਿਰੀ ਪ੍ਰਧਾਨ ਬਣੇ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।