12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਵੇਕਾਨੰਦ ਵਰਲਡ ਸਕੂਲ ਵਲੋਂ ਸ਼ਾਨ-ਏ-ਦਸਤਾਰ ਤਹਿਤ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 14-04-2026
ਫ਼ਿਰੋਜ਼ਪੁਰ, 13 ਅਪ੍ਰੈਲ(ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਲੋਂ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ Tਸ਼ਾਨ-ਏ-ਦਸਤਾਰ 2026Uਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਤਹਿਤ ਇਲਾਕੇ ਦੇ ਬੱਚਿਆਂ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਬੱਚਿਆਂ ਵਿਚ ਗੁਰੂਆਂ ਦੁਆਰਾ ਬਖ਼ਸ਼ੀ ਸਿੱਖੀ ਅਤੇ ਉਸ ਦੇ ਪਹਿਰਾਵੇ ਪ੍ਰਤੀ ਪਿਆਰ ਅਤੇ ਜਾਗਰੂਕਤਾ ਨੂੰ ਹੋਰ ਵਧਾਉਣਾ ਸੀ | ਇਸ ਪ੍ਰੋਗਰਾਮ ਵਿਚ ਦਸਤਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਜੋ ਮਾਣ, ਸਨਮਾਨ ਅਤੇ ਗੁਰੂਆਂ ਦੁਆਰਾ ਦਿੱਤੀ ਵੱਖਰੀ ਪਛਾਣ ਦਾ ਪ੍ਰਤੀਕ ਹੈ | ਇਸ ਪ੍ਰੋਗਰਾਮ ਵਿਚ ਇਲਾਕੇ ਦੇ 6 ਸਾਲ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸੋਹਣੀ ਦਸਤਾਰ ਬੰਨ੍ਹਣ ਦੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਸੰਸਕਿ੍ਤੀ ਅਤੇ ਪ੍ਰੰਪਰਾ ਪ੍ਰਤੀ ਡੂੰਘਾ ਸਤਿਕਾਰ ਵੀ ਦਰਸਾਇਆ | ਮੁਕਾਬਲੇ ਦੌਰਾਨ ਲਖਵਿੰਦਰ ਸਿੰਘ ਸਬਰਾ ਅਤੇ ਹਰਵਿੰਦਰ ਸਿੰਘ ਹੈਰੀ (ਦਸਤਾਰ ਕੋਚ) ਨੇ ਬਤੌਰ ਜੱਜ ਹਾਜ਼ਰੀ ਲਗਵਾਈ | ਉਨ੍ਹਾਂ ਦੀ ਰਹਿਨੁਮਾਈ ਅਤੇ ਹੌਸਲਾ ਅਫਜ਼ਾਈ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾਇਆ | ਜੱਜਾਂ ਵਲੋਂ ਵੀ ਬੱਚਿਆਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਅੰਤ ਵਿਚ ਸੱਭ ਤੋਂ ਸੋਹਣੀ ਦਸਤਾਰ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਵੀ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਸਾਡੀ ਅਮੀਰ ਵਿਰਾਸਤ ਨੂੰ ਮਨਾਉਂਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਮੁੱਲਾਂ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਵੀ ਕਰਦੇ ਹਨ |
ਪਿਛਲੀ ਖ਼ਬਰ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਜਲਦ ਸ਼ੁਰੂ ਕਰਵਾਵੇ 'ਤੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਭਾਕਿਯੂ ਰਾਜੇਵਾਲ ਅਗਲੀ ਖ਼ਬਰ ਅੰਬੇਡਕਰ ਜੈਅੰਤੀ ਮੌਕੇ ਮਾਨਸਾ 'ਚ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।