12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਨਾਜ ਮੰਡੀ ਜ਼ੀਰਾ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ

ਅਜੀਤ ਡੈਸਕ 14-04-2026
ਜ਼ੀਰਾ,13 ਅਪ੍ਰੈਲ(ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਅਨਾਜ ਮੰਡੀ ਜ਼ੀਰਾ ਵਿਖੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਬਲਰਾਜ ਸਿੰਘ ਫੇਰੋ ਕੇ ਸੂਬਾ ਮੀਤ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨ ਆਗੂਆਂ ਨੇ ਅਨਾਜ ਮੰਡੀ ਜ਼ੀਰਾ ਅਤੇ ਹੋਰ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਨਾ ਹੋਣ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲਾਂ ਆੜ੍ਹਤੀਆਂ ਦੀ ਹੜਤਾਲ ਚੱਲ ਰਹੀ ਸੀ ਅਤੇ ਹੁਣ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਹੜਤਾਲ 'ਤੇ ਚਲੇ ਗਏ ਹਨ | ਉਹਨਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਕਣਕ ਦੇ ਬਦਰੰਗ ਦਾਣਿਆਂ ਦੇ ਮਾਪਦੰਡ ਵਿਚ ਢਿੱਲ ਨਹੀਂ ਦਿੰਦੀ ਉਨ੍ਹਾਂ ਚਿਰ ਕਣਕ ਦੀ ਖ਼ਰੀਦ ਨਹੀਂ ਕੀਤੀ ਜਾਵੇਗੀ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਕਣਕ ਦੀ ਖ਼ਰੀਦ ਸ਼ੁਰੂ ਨਾ ਕੀਤੀ ਤਾਂ ਸਾਡੀਆਂ ਜਥੇਬੰਦੀਆਂ ਕੋਈ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ | ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਦੌਰਾਨ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਕੁਝ ਵਪਾਰੀਆਂ ਵਲੋਂ ਯੂ.ਪੀ.ਤੋਂ ਘੱਟ ਕੀਮਤ 'ਤੇ ਕਣਕ ਖ਼ਰੀਦ ਕੇ ਪੰਜਾਬ ਸਰਕਾਰ ਦੇ ਬਾਰਦਾਣੇ ਵਿਚ ਭਰ ਕੇ ਪੰਜਾਬ ਸਰਕਾਰ ਨੂੰ ਚੂਨਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸਮੂਹ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮੱਖੂ, ਸੁਖਦੇਵ ਸਿੰਘ ਮਹੀਆਂਵਾਲਾ ਕਲਾਂ, ਸੰਤਾ ਸਿੰਘ ਬੰਡਾਲਾ ਪੁਰਾਨਾ ਜੁਗਰਾਜ ਸਿੰਘ ਹਰਪ੍ਰੀਤ ਸਿੰਘ ਲੌਗੋਦੇਵਾ, ਅਮਰ ਸਿੰਘ ਵਰਨਾਲਾ, ਸੁਰਜੀਤ ਸਿੰਘ ਮੀਹਾਂ ਸਿੰਘ ਵਾਲਾ ਅਤੇ ਤੀਰਥ ਸਿੰਘ ਸੇਖਵਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਐਸ. ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਜਲਦ ਸ਼ੁਰੂ ਕਰਵਾਵੇ 'ਤੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਭਾਕਿਯੂ ਰਾਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।