12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਜ਼ੀਰਾ,13 ਅਪ੍ਰੈਲ (ਰਜਨੀਸ਼ ਕਥੂਰੀਆ)-ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਕਵਿਤਾਵਾਂ, ਭਾਸ਼ਣ ਅਤੇ ਗੀਤਾਂ ਰਾਹੀਂ ਇਸ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ | ਮੁੰਡਿਆਂ ਨੇ ਢੋਲ ਦੇ ਡੱਗੇ 'ਤੇ ਭੰਗੜਾ ਅਤੇ ਕੁੜੀਆਂ ਨੇ ਗਿੱਧਾ ਪਾਇਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਕਿਸਾਨ ਆਪਣੀ ਪੱਕੀ ਫ਼ਸਲ ਨੂੰ ਵੇਖ ਕੇ ਖ਼ੁਸ਼ ਹੁੰਦੇ ਹਨ ਅਤੇ ਇਸ ਦਿਨ ਵਾਢੀ ਦਾ ਸ਼ਗਨ ਕਰਦੇ ਹਨ | ਉਹਨਾਂ ਤੋਂ ਆਪਣੀ ਖ਼ੁਸ਼ੀ ਸੰਭਾਲੀ ਨਹੀਂ ਜਾਂਦੀ ਅਤੇ ਆਪਣੇ ਖੇਤਾਂ ਵਿਚ ਕਣਕ ਦੀ ਫਸਲ ਲਹਿਰਾਉਂਦੇ ਵੇਖ ਸਭ ਨੱਚ-ਟੱਪ ਵਿਸਾਖੀ ਮਨਾਉਂਦੇ ਹਨ | ਐਮ. ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਇਸ ਦਿਨ ਦੀ ਇਤਿਹਾਸਿਕ, ਸਭਿਆਚਾਰਕ ਅਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਅਨੰਦਪੁਰ ਵਿਖੇ ਭਾਰੀ ਦੀਵਾਨ ਲਗਾਇਆ ਅਤੇ ਗੁਰੂ ਜੀ ਨੇ ਪੰਜਾਂ ਸਿੱਖਾਂ ਨੂੰ ਅੰਮਿ੍ਤ ਛਕਾ ਕੇ ਪੰਜ ਪਿਆਰਿਆਂ ਦਾ ਨਾਂਅ ਦਿੱਤਾ ਅਤੇ ਖੁਦ ਉਹਨਾਂ ਕੋਲੋਂ ਅੰਮਿ੍ਤ ਛਕਿਆ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਦੱਸਿਆ ਕਿ ਵਿਸਾਖੀ ਮਿਹਨਤ, ਖ਼ੁਸ਼ਹਾਲੀ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ |
ਪਿਛਲੀ ਖ਼ਬਰ ਮਾਸਟਰ ਅਮਰ ਸਿੰਘ ਵਲੋਂ ਸਕੂਲ ਨੂੰ ਇੰਟਰੈਕਟਿਵ ਪੈਨਲ ਭੇਟ ਅਗਲੀ ਖ਼ਬਰ ਖੱਤਰੀ ਵੈੱਲਫੇਅਰ ਸਭਾ ਨੇ ਨਵੇਂ ਥਾਣਾ ਮੁਖੀ ਖੱਤਰੀ ਸੁਖਚੈਨ ਮਹਿਤਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।