12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਣਕ ਦੀ ਖ਼ਰੀਦ 'ਚ ਦੇਰੀ ਤੇ ਮੌਸਮ ਦੀ ਤਬਦੀਲੀ ਨੇ ਕਿਸਾਨਾਂ ਦੇ ਸੁਕਾਏ ਸਾਹ

ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ | <br/> 14-04-2026
ਫ਼ਿਰੋਜ਼ਪੁਰ,13 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਪਿਛਲੇ ਦਿਨਾਂ 'ਚ ਹੋਈ ਬੇਮੌਸਮੀ ਬਰਸਾਤ ਨੇ ਜਿੱਥੇ ਕਿਸਾਨਾਂ ਦੇ ਸਾਹ ਸੁਕਾਏ ਸਨ ਉੱਥੇ ਮੰਡੀਆਂ ਵਿਚ ਕਣਕ ਦੀ ਆਮਦ ਹੋਣ ਦੇ ਬਾਵਜੂਦ ਖ਼ਰੀਦ ਨਾ ਹੋਣ ਕਰਕੇ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਣਕ ਦੀ ਖ਼ਰੀਦ ਵਿਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ, ਜਿਸ ਦਾ ਸਿੱਧੇ ਤੌਰ 'ਤੇ ਨੁਕਸਾਨ ਕਿਸਾਨ ਵੀਰਾਂ ਦਾ ਹੋ ਰਿਹਾ ਹੈ | ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖ਼ਰੀਦ ਸ਼ੁਰੂ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਅੱਜ ਮੌਜੂਦਾ ਹਾਲਾਤ ਇਹ ਹਨ ਕਿ 13 ਅਪ੍ਰੈਲ ਤੱਕ ਵੀ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ | ਜਦਕਿ ਪੰਜਾਬ ਦੀਆਂ ਮੰਡੀਆਂ ਵਿਚ ਵੱਡੀ ਮਾਤਰਾ ਵਿਚ ਕਣਕ ਆ ਚੁੱਕੀ ਹੈ | ਮਹਿਮਾ ਨੇ ਦੱਸਿਆ ਕਿ ਮੰਡੀਆਂ ਵਿਚ ਨਾ ਤਾਂ ਖ਼ਰੀਦ ਅਧਿਕਾਰੀ ਮੌਜੂਦ ਹਨ ਅਤੇ ਨਾ ਹੀ ਬੋਲੀ ਦੀ ਪ੍ਰਕਿਰਿਆ ਚੱਲ ਰਹੀ ਹੈ | ਜਿਸ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਖ਼ਰੀਦ ਏਜੰਸੀਆਂ ਨੂੰ ਕਣਕ ਦੀ ਖ਼ਰੀਦ ਕਰਨ ਤੋਂ ਰੋਕ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਬਾਰਦਾਣੇ ਦੀ ਭਾਰੀ ਕਮੀ ਹੈ ਤੇ ਐੱਫ.ਸੀ.ਆਈ. ਵਲੋਂ ਭੇਜਿਆ ਗਿਆ ਬਾਰਦਾਣੇ ਦੀ ਹਾਲਤ ਕੋਈ ਜ਼ਿਆਦਾ ਵਧਿਆ ਨਹੀਂ ਹੈ | ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ | ਜਥੇਬੰਦੀ ਨੇ ਪੰਜਾਬ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖ਼ਰੀਦ ਕੇਂਦਰ ਦੇ ਹਾਲਾਤਾਂ 'ਤੇ ਚਿੰਤਾ ਜਤਾਈ | ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇ ਜਲਦ ਮੰਡੀਆਂ ਅੰਦਰ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੂਰੀ ਪੱਕੀ ਕਣਕ ਕੱਟ ਕੇ ਮੰਡੀ ਵਿਚ ਲੈ ਕੇ ਆਓ-ਕਿਸਾਨ ਆਗੂ ਭਾਕਿਯੂ ਪੰਜਾਬ ਦੀ ਹਫ਼ਤਾਵਾਰੀ ਮੀਟਿੰਗ ਹੋਈ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਅਤੇ ਮੋਬਾਈਲ ਖੋਹਣ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।