16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਮੂੰਹ ਖੁਰ ਵੈਕਸੀਨੇਸ਼ਨ ਦਾ 8ਵਾਂ ਰਾਊਾਡ ਸ਼ੁਰੂ

ਅਜੀਤ ਡੈਸਕ 17-04-2026
ਫ਼ਿਰੋਜ਼ਪੁਰ,16 ਅਪ੍ਰੈਲ ( ਸੋਢੀ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਿਰੋਜ਼ਪੁਰ ਦੀ ਨਿਗਰਾਨੀ ਹੇਠ ਮੂੰਹ ਖੂਰ (ਐੱਫ.ਐੱਮ.ਡੀ) ਵੈਕਸੀਨੇਸ਼ਨ ਦਾ 8ਵਾਂ ਰਾਊਾਡ ਜ਼ਿਲ੍ਹੇ ਵਿਚ ਸ਼ੁਰੂ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਵੈਕਸੀਨੇਸ਼ਨ ਮੁਹਿੰਮ ਕੈਂਪੇਨ ਮੋਡ ਵਿਚ ਚਲਾਈ ਜਾ ਰਹੀ ਹੈ ਅਤੇ ਇਸ ਨੂੰ 45 ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ | ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਦੇ ਸਾਰੀਆਂ ਗਾਵਾਂ ਅਤੇ ਮੱਝਾਂ ਨੂੰ ਐਨੀਮਲ ਹਸਬੈਂਡਰੀ ਵਿਭਾਗ ਦੀਆਂ ਟੀਮਾਂ ਵਲੋਂ ਪਸ਼ੂ ਪਾਲਕਾਂ ਦੇ ਘਰਾਂ ਤੱਕ ਜਾ ਕੇ ਵੈਕਸੀਨ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਖੁਰ ਅਤੇ ਮੂੰਹ ਦੀ ਬਿਮਾਰੀ ਤੋਂ ਬਚਾਉਣਾ ਹੈ ਅਤੇ ਜੜੋਂ੍ਹ ਖ਼ਤਮ ਕਰਨਾ ਹੈ | ਉਨ੍ਹਾਂ ਵਲੋਂ ਪਸ਼ੂ ਪਾਲਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਵੈਕਸੀਨੇਸ਼ਨ ਕਰਨ ਆਈਆਂ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣੇ ਪਿੰਡਾਂ ਦੀਆਂ ਸਾਰੀਆਂ ਗਾਵਾਂ ਅਤੇ ਮੱਝਾਂ ਨੂੰ ਵੈਕਸੀਨ ਲਗਵਾਉਣ | ਜਾਣਕਾਰੀ ਸਾਂਝੀ ਕੀਤੀ ਕਿ ਐਨੀਮਲ ਹਸਬੈਂਡਰੀ ਵਿਭਾਗ ਫ਼ਿਰੋਜ਼ਪੁਰ ਵਲੋਂ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੈਕਸੀਨ ਦਾ ਲੋੜੀਂਦਾ ਸਟਾਕ ਅਤੇ ਵੈਟਰਨਰੀ ਸਟਾਫ਼ ਤੇ ਪੈਰਾ-ਵੈਟਰਨਰੀ ਕਰਮਚਾਰੀਆਂ ਦੀ ਤਾਇਨਾਤੀ ਯਕੀਨੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਪਸ਼ੂ ਪਾਲਕ ਆਪਣੇ ਨਜ਼ਦੀਕੀ ਵੈਟਰਨਰੀ ਹਸਪਤਾਲ ਜਾਂ ਵੈਟਰਨਰੀ ਡਿਸਪੈਂਸਰੀ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਅਤੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ 'ਚ ਕੀਤੇ ਉਦਘਾਟਨ... ਅਗਲੀ ਖ਼ਬਰ ਬਾਬਾ ਕਰਮਦੀਨ ਦੇ ਸਾਲਾਨਾ ਮੇਲੇ 'ਤੇ ਪਹੁੰਚੇ ਰਾਣਾ ਗੁਰਮੀਤ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।