06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਗਤੀਵਿਧੀਆਂ ਵਿਚ ਫ਼ਿਰੋਜ਼ਪੁਰ ਨੇ ਜਿੱਤੀ ਰੋਲਿੰਗ ਟਰਾਫੀ

ਅਜੀਤ ਡੈਸਕ 18-04-2026
ਫਿਰੋਜ਼ਪੁਰ, 17 ਅਪ੍ਰੈਲ (ਗੁਰਿੰਦਰ ਸਿੰਘ)-ਸਕਾਊਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਨੇ ਸਟੇਟ ਚੀਫ਼ ਕਮਿਸ਼ਨਰ ਰੋਲਿੰਗ ਟਰਾਫੀ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਇਸ ਉਪਲਬਧੀ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਮਨਦੀਪ ਕੌਰ ਨੇ ਟੀਮ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨੇ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਜ਼ਿਲ੍ਹਾ ਸਕੱਤਰ ਸਕਾਊਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਕਾਊਟਸ ਐਂਡ ਗਾਈਡਜ਼ ਪੰਜਾਬ ਦੀ ਸਾਲਾਨਾ ਡੀ.ਓ.ਸੀ., ਡੀ.ਟੀ.ਸੀ. ਅਤੇ ਜ਼ਿਲ੍ਹਾ ਸਕੱਤਰਾਂ ਦੀ ਮੀਟਿੰਗ ਸਰਕਾਰੀ ਯੂਥ ਹੋਸਟਲ, ਡਲਹੌਜ਼ੀ ਵਿਖੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ (ਸਕਾਊਟ) ਉਂਕਾਰ ਸਿੰਘ ਦੇ ਪ੍ਰਬੰਧ ਹੇਠ ਆਯੋਜਿਤ ਹੋਈ | ਇਸ ਵਿਚ ਸਟੇਟ ਚੀਫ਼ ਕਮਿਸ਼ਨਰ ਡਾ. ਸੁਖਬੀਰ ਸਿੰਘ ਬੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਦਕਿ ਸਟੇਟ ਟੀਮ ਦੇ ਹੋਰ ਮੈਂਬਰਾਂ ਨੇ ਵੀ ਹਾਜ਼ਰੀ ਭਰੀ | ਮੀਟਿੰਗ ਦੌਰਾਨ ਪਿਛਲੇ ਸਾਲ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਆਉਣ ਵਾਲੇ ਸਾਲ ਲਈ ਰੋਡਮੇਪ ਤਿਆਰ ਕੀਤਾ ਗਿਆ | ਵੱਖ-ਵੱਖ ਜ਼ਿਲਿ੍ਹਆਂ ਦੇ ਆਰਗੇਨਾਈਜ਼ਿੰਗ ਕਮਿਸ਼ਨਰਾਂ ਵੱਲੋਂ ਆਪਣੀਆਂ ਰਿਪੋਰਟਾਂ ਪੇਸ਼ ਕੀਤੀਆਂ ਗਈਆਂ | ਸੁਖਵਿੰਦਰ ਸਿੰਘ ਨੇ ਹੋਰ ਦੱਸਿਆ ਕਿ ਪਿਛਲੇ ਸਾਲ ਤੋਂ ਸ਼ੁਰੂ ਕੀਤੀਆਂ ਗਈਆਂ ਦੋ ਰੋਲਿੰਗ ਟਰਾਫ਼ੀਆਂ ਵਿਚੋਂ ਸਟੇਟ ਚੀਫ਼ ਕਮਿਸ਼ਨਰ ਟਰਾਫੀ ਵਿਚ ਫ਼ਿਰੋਜ਼ਪੁਰ ਨੇ 72.88 ਫ਼ੀਸਦੀ ਅੰਕ ਪ੍ਰਾਪਤ ਕਰਦਿਆਂ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਇਸ ਕਾਮਯਾਬੀ ਦਾ ਸਿਹਰਾ ਭਾਰਤ ਸਕਾਊਟਸ ਅਤੇ ਗਾਈਡਜ਼ ਫ਼ਿਰੋਜ਼ਪੁਰ ਦੀ ਸਮਰਪਿਤ ਅਤੇ ਮਿਹਨਤੀ ਟੀਮ ਨੂੰ ਜਾਂਦਾ ਹੈ | ਸਕਾਊਟਿੰਗ ਗਤੀਵਿਧੀਆਂ ਵਿਚ ਵਧੀਆ ਪ੍ਰਦਰਸ਼ਨ ਲਈ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ (ਗਾਈਡ) ਨੀਟਾ ਕਸ਼ਿਅਪ ਅਤੇ ਸਟੇਟ ਟਰੇਨਿੰਗ ਕਮਿਸ਼ਨਰ ਹੇਮੰਤ ਕੁਮਾਰ ਵਲੋਂ ਵੀ ਟੀਮ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਚਰਨਜੀਤ ਸਿੰਘ ਚਹਿਲ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟ, ਸਰਬਜੀਤ ਕੌਰ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਗਾਈਡ, ਜਸਵਿੰਦਰ ਪਾਲ ਸਿੰਘ ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਕੱਬ, ਜਸਵੀਰ ਸਿੰਘ, ਵਿਪਨ ਕੁਮਾਰ, ਰਾਜਦੀਪ ਸਿੰਘ, ਨਵਨੀਤ ਕੌਰ, ਅਨਿਲ ਕੁਮਾਰ, ਸ਼ਾਲੂ, ਵੀਰਪਾਲ ਕੌਰ, ਰਸ਼ਪਾਲ ਸਿੰਘ, ਅਮਨ ਸ਼ਰਮਾ ਅਤੇ ਭੁਪਿੰਦਰ ਕੌਰ ਸਮੇਤ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ ਅਗਲੀ ਖ਼ਬਰ ਪੁਲਿਸ ਨੇ ਚੋਰੀਆਂ ਅਤੇ ਖੋਹ ਕਰਨ ਵਾਲੇ ਦੋ ਕਾਬੂ ਕਰਕੇ ਮਾਮਲਾ ਦਰਜ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।