06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿਟੀ ਹਾਰਟ ਸਕੂਲ ਮਮਦੋਟ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-04-2026
ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਸਰਹੱਦੀ ਖੇਤਰ ਮਮਦੋਟ ਦੀ ਮੋਹਰੀ ਅਤੇ ਨਾਮਵਰ ਸਿੱਖਿਆ ਸੰਸਥਾ ਸਿਟੀ ਹਾਰਟ ਸਕੂਲ ਮਮਦੋਟ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਤੇ ਕਾਬਲੇ ਤਾਰੀਫ਼ ਰਿਹਾ | ਸਕੂਲ ਪਿ੍ੰਸੀਪਲ ਮੈਡਮ ਰਜਨੀ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਕੁੱਲ 72 ਵਿਦਿਆਰਥੀਆਂ ਨੂੰ ਦਸਵੀਂ ਜਮਾਤ ਦੇ ਪੇਪਰ ਦਿੱਤੇ ਸਨ | ਜਿਨ੍ਹਾਂ ਵਿਚੋਂ ਅਕਾਕਸ਼ਾ ਗੱਖੜ ਨੇ 95 ਪ੍ਰਤੀਸ਼ਤ, ਕੀਰਤ ਕੌਰ ਨੇ 94, ਮਹਾਵੀਰ ਨੇ 93, ਨਿਤਿਆ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡਮ ਰਜਨੀ ਸ਼ਰਮਾ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਜਿੱਥੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ ਉੱਥੇ ਹੀ ਸਕੂਲ ਮੈਨੇਜਮੈਂਟ ਅਤੇ ਕਲਾਸ ਦੇ ਅਧਿਆਪਕਾਂ ਵਲੋਂ ਕੀਤੀ ਜਾਂਦੀ ਮਿਹਨਤ ਵੀ ਅਹਿਮ ਸਥਾਨ ਰੱਖਦੀ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਉਕਤ ਬੱਚਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮੈਡਮ ਰੇਖਾ, ਕਿਰਨਜੌਤ ਕੌਰ, ਨੀਰੂ, ਸਿਮਰਨ, ਸੁਰਿੰਦਰ, ਮੰਗਤ ਰਾਮ, ਸੁਖਪਾਲ ਅਤੇ ਰਿਤਿਕ ਆਦਿ ਸਕੂਲੀ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਕੱਲ੍ਹ ਮਨਾਈ ਜਾਵੇਗੀ ਸ੍ਰੀ ਪਰਸ਼ੂ ਰਾਮ ਜੈਅੰਤੀ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਆਗਾਮੀ ਮੌਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।