06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਧੀਆ ਅੰਕ ਲੈਣ ਵਾਲੇ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 18-04-2026
ਜ਼ੀਰਾ, 17 ਅਪ੍ਰੈਲ (ਰਜਨੀਸ਼ ਕਥੂਰੀਆ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਕਸ਼ਿਸ਼ ਨੇ 95.5 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂਕਿ ਆਯੂਸ਼ ਨੇ 94.5 ਫ਼ੀਸਦੀ ਅੰਕ ਲੈ ਕੇ ਦੂਜਾ, ਵੰਸ਼ ਨੇ 89.8 ਫ਼ੀਸਦੀ ਅੰਕਾਂ ਨਾਲ ਤੀਜਾ ਅਤੇ ਜਤਿਨ ਨੇ 88.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ | ਇਸ ਉਪਲਬਧੀ 'ਤੇ ਸਕੂਲ ਦੀ ਪ੍ਰਬੰਧਕ ਸਮਿਤੀ ਪ੍ਰਧਾਨ ਸੁਖਦੇਵ ਵਿਜ, ਪ੍ਰਬੰਧਕ ਜਨਕ ਰਾਜ ਗੌਤਮ ਵਲੋਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਲੁਧਿਆਣਾ ਵਿਭਾਗ ਦੇ ਸੈਕਟਰੀ ਸਤਪਾਲ ਨਰੂਲਾ ਅਤੇ ਸਕੂਲ ਦੇ ਪ੍ਰਧਾਨ ਸੁਖਦੇਵ ਵਿਜ ਵਲੋਂ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਦੇ ਕੇ ਉਤਸ਼ਾਹਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਪ੍ਰਵੀਨ ਬਾਲਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਅਜਿਹੇ ਹੀ ਸ਼ਾਨਦਾਰ ਨਤੀਜੇ ਦੀ ਉਮੀਦ ਜਤਾਈ ਗਈ |
ਪਿਛਲੀ ਖ਼ਬਰ ਨਾਗੀ ਹਸਪਤਾਲ ਮੁਦਕੀ ਬਣਿਆ ਲੋਕਾਂ ਲਈ ਨਵੀਂ ਉਮੀਦ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ 'ਚ ਦੋ ਦਿਨਾਂ ਮੈਗਾ ਸਿਹਤ ਕੈਂਪ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।