05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐਸ.ਕੇ. ਪਬਲਿਕ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-04-2026
ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐਸ.ਕੇ.ਪਬਲਿਕ ਸਕੂਲ ਤਲਵੰਡੀ ਭਾਈ ਦਾ ਦਸਵੀਂ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਸਕੂਲ ਦੇ ਦਸਵੀਂ ਕਲਾਸ ਦੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਜਿਨਾਂ ਵਿਚ 4 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਦੋਂ ਕਿ 5 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਸਕੂਲ ਦੇ ਵਿਦਿਆਰਥੀ ਯੋਗੇਸ਼ ਨੇ 96 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਜਦਕਿ ਸੁਖਮਨਦੀਪ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਦੂਸਰੇ ਸਥਾਨ ਤੇ ਰਹੀ | ਇਸੇ ਤਰ੍ਹਾਂ ਰਾਜਨ ਖੋਵਲ ਅਤੇ ਗੁਰਸ਼ਾਨ ਪ੍ਰੀਤ ਸਿੰਘ ਨੇ 91 ਫ਼ੀਸਦੀ ਅੰਕ ਲੈ ਕੇ ਤੀਸਰੇ ਸਥਾਨ ਤੇ ਰਹੇ | ਬੱਚਿਆਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ ਅਤੇ ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ |
ਪਿਛਲੀ ਖ਼ਬਰ ਵੈੱਟਲੈਂਡ ਇੰਟਰਨੈਸ਼ਨਲ ਸਕੂਲ ਮੱਖੂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਗ੍ਰਹਿ ਮੰਤਰੀ ਨੂੰ ਨਨਕਾਣਾ ਸਾਹਿਬ ਜਥੇ ਭੇਜਣ ਲਈ ਪ੍ਰਵਾਨਗੀ ਦੇਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।