05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੱਲਾਂਵਾਲਾ 'ਚ ਸਫ਼ਾਈ ਸੇਵਕ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ

ਅਜੀਤ ਡੈਸਕ 18-04-2026
ਮੱਲਾਂਵਾਲਾ, 17 ਅਪ੍ਰੈਲ (ਬਲਬੀਰ ਸਿੰਘ ਜੋਸਨ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅਹਿਮ ਕਦਮ ਚੁੱਕਦਿਆਂ ਮੱਲਾਂਵਾਲਾ ਦੀ ਪੁਰਾਣੀ ਇਕਾਈ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਜ਼ਿਲ੍ਹਾ ਕਮੇਟੀ ਦੀ ਰਹਿਨੁਮਾਈ ਅਤੇ ਮੌਜੂਦਗੀ ਹੇਠ ਸਾਂਝੀ ਸਹਿਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੱਧਰ ਦੇ ਆਗੂਆਂ ਦੀ ਹਾਜ਼ਰੀ ਵਿਚ ਨਵੀਂ ਟੀਮ ਦਾ ਐਲਾਨ ਕੀਤਾ ਗਿਆ | ਨਵੀਂ ਇਕਾਈ ਵਿਚ ਚੇਅਰਮੈਨ ਸ਼ਾਮ ਲਾਲ ਚੌਧਰੀ, ਗੁਰਸੇਵਕ ਸਿੰਘ ਨੂੰ ਮੀਤ ਪ੍ਰਧਾਨ, ਲਾਭ ਹੀਰਾ ਨੂੰ ਖ਼ਜ਼ਾਨਚੀ, ਅਰੁਣ ਨੂੰ ਪ੍ਰੈੱਸ ਸਕੱਤਰ, ਸ਼ੰਮੀ ਨੂੰ ਸਲਾਹਕਾਰ ਅਤੇ ਪਿੰਕੂ ਨੂੰ ਜੁਆਇੰਟ ਸਲਾਹਕਾਰ ,ਸੀਨੀਅਰ ਮੀਤ ਪ੍ਰਧਾਨ ਕੁਲਜੀਤ ਸਿੰਘ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਬੱਗਾ ਅਟਵਾਲ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਮੱਲਾਂਵਾਲਾ ਨਾਲ ਸੰਬੰਧਿਤ ਸਾਰੇ ਅਹੁਦੇਦਾਰਾਂ ਦੀ ਚੋਣ ਜ਼ਿਲ੍ਹਾ ਟੀਮ ਦੀ ਦੇਖ-ਰੇਖ ਹੇਠ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂਆਂ ਵਿਚ ਜ਼ਿਲ੍ਹਾ ਜਨਰਲ ਸਕੱਤਰ ਰਾਹੁਲ ਜ਼ੀਰਾ, ਜ਼ਿਲ੍ਹਾ ਜੁਆਇੰਟ ਖ਼ਜ਼ਾਨਚੀ ਅਤੇ ਪ੍ਰਧਾਨ ਚੰਦਰ ਮੋਹਨ ਚੰਦੂ ਵੀ ਮੌਜੂਦ ਰਹੇ | ਆਗੂਆਂ ਨੇ ਕਿਹਾ ਕਿ ਨਵੀਂ ਟੀਮ ਦਾ ਗਠਨ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉੱਪਰਲੇ ਪੱਧਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕੀਤਾ ਗਿਆ ਹੈ | ਨਵੇਂ ਨਿਯੁਕਤ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਫ਼ਾਈ ਸੇਵਕਾਂ ਦੇ ਹੱਕਾਂ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸਭ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਸਮੂਹ ਵਰਕਰਾਂ ਵਲੋਂ ਨਵੀਂ ਟੀਮ ਦਾ ਸਿਰਪਾਓ ਪਾ ਕੇ ਸਨਮਾਨਿਤ ਕਰਦਿਆਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਮਿਠਾਈਆਂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵੈੱਟਲੈਂਡ ਇੰਟਰਨੈਸ਼ਨਲ ਸਕੂਲ ਮੱਖੂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।