05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹਲਕਾ ਵਿਧਾਇਕ ਵਲੋਂ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਅਤੇ ਦੋਨਾਂ ਮੱਤੜ ਦੇ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 18-04-2026
ਗੋਲੂ ਕਾ ਮੋੜ, 17 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਰੰਗਲਾ ਪੰਜਾਬ ਬਣਾਉਣ ਤਹਿਤ 'ਸਿੱਖਿਆ ਕ੍ਰਾਂਤੀ' ਵੱਲ ਇਤਿਹਾਸਕ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ | ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ ਅਤੇ ਇੱਥੋਂ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੱਲ੍ਹਾਂ ਮਾਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਨਾ ਮੱਤੜ ਅਤੇ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ | ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਪੰਜਾਬ ਵਿਚ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ | ਸਿੱਖਿਆ ਤੋਂ ਇਲਾਵਾ ਸਿਹਤ, ਰੋਜ਼ਗਾਰ, ਟੂਰਿਜ਼ਮ ਸਮੇਤ ਹਰ ਖੇਤਰ ਵਿੱਚ ਇਤਿਹਾਸਕ ਬਦਲਾਅ ਦਿਖਾਈ ਦੇ ਰਹੇ ਹਨ | ਇਸ ਮੌਕੇ ਪੀ.ਐਮ.ਸ੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਵਿਚ ਡਿਜੀਟਲ ਕ੍ਰਾਂਤੀ ਤਹਿਤ ਨਵੇਂ ਕੰਪਿਊਟਰ,ਇੰਟਰ ਐਕਟਿਵ ਪੈਨਲ, ਐਨ. ਐਸ. ਕਿਊ. ਐੱਫ ਲੈਬ ਅਤੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ, ਲਾਇਬ੍ਰੇਰੀ ਵਿਚ ਕਰਵਾਏ ਗਏ ਵਾਧੂ 'ਤੇ ਸ਼ਾਨਦਾਰ ਕੰਮ ਦੀ ਵਿਧਾਇਕ ਵਲੋਂ ਸਕੂਲ ਮੁੱਖੀ ਉਮੇਸ਼ ਕੁਮਾਰ ਅਤੇ ਸਕੂਲ ਸਟਾਫ ਦੀ ਪ੍ਰਸ਼ੰਸਾ ਕੀਤੀ | ਇਸ ਦੌਰਾਨ ਵਿਧਾਇਕ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿੱ) ਮੈਡਮ ਮਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਵਲੋਂ ਸਕੂਲਾਂ ਵਿਚ ਕਰਵਾਏ ਜਾ ਪ੍ਰਬੰਧਾਂ ਸ਼ਲਾਘਾ ਕੀਤੀ | ਇਸ ਮੌਕੇ ਬਚਿੱਤਰ ਸਿੰਘ ਲਾਡੀ ਸਿੱਖਿਆ ਕੋਆਰਡੀਨੇਟਰ, ਚਰਨਜੀਤ ਕੌਰ, ਸਤਨਾਮ ਚਾਂਦੀ, ਬਲਵੰਤ ਸਿੰਘ ਲਾਡੀ ਦਫਤਰ ਇੰਚਾਰਜ, ਸੋਨਾ ਸਿੰਘ ਬਲਾਕ ਪ੍ਰਧਾਨ, ਖੰਡਾ ਸਿੰਘ ਸਰਪੰਚ, ਸੁਰਜੀਤ ਸਿੰਘ, ਪਿ੍ੰਸੀਪਲ ਪ੍ਰੇਮ ਸਿੰਘ ਲੈਕਚਰਾਰ ਮੁਖ਼ਤਿਆਰ ਸਿੰਘ, ਸੁਰਿੰਦਰ ਸਿੰਘ, ਉਮੇਸ਼ ਕੁਮਾਰ ਮੁੱਖ ਅਧਿਆਪਕ, ਪਿ੍ੰਸੀਪਲ ਸਤੀਸ਼ ਕੁਮਾਰ,ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸੋਨਾ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਪਿੰਡ ਨਿਵਾਸੀ 'ਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਸੁਪਰਡੈਂਟ ਰਾਜਵੰਤ ਸਿੰਘ ਸੰਧੂ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਹੰਗਾਮੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।