04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਨਸੂਰਵਾਲ ਕਲਾਂ ਦੀਆਂ ਸੰਗਤਾਂ ਨੇ ਗ੍ਰੰਥੀ ਸਿੰਘ ਨੂੰ ਸਵਿਫ਼ਟ ਕਾਰ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 18-04-2026
ਜ਼ੀਰਾ 17 ਅਪ੍ਰੈਲ (ਹਰਜੀਤ ਸਿੰਘ ਗਿੱਲ)-ਇੱਥੋਂ ਦੇ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਸਮੂਹ ਪਿੰਡ ਵਾਸੀ ਸੰਗਤਾਂ ਵਲੋਂ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਹੇ ਗ੍ਰੰਥੀ ਸਿੰਘ ਨੂੰ ਸਵਿਫ਼ਟ ਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸਤਨਾਮ ਸਿੰਘ ਗਿੱਲ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਗ੍ਰੰਥੀ ਚਰਨਜੀਤ ਸਿੰਘ ਜੋ ਪਰਿਵਾਰ ਸਮੇਤ ਪਿੰਡ ਮਨਸੂਰਵਾਲ ਕਲਾਂ ਵਿਖੇ ਰਹਿ ਰਹੇ ਹਨ ਅਤੇ ਪਿੰਡ ਵਿੱਚ ਸਥਿਤ ਗੁਰਦੁਆਰਾ ਬਾਬਾ ਸੁੰਦਰ ਦਾਸ ਵਿਖੇ ਪੂਰੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਲਗਭਗ 17 ਸਾਲ ਤੋਂ ਲਗਾਤਾਰ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਗ੍ਰੰਥੀ ਸਿੰਘ ਚਰਨਜੀਤ ਸਿੰਘ ਦੀ ਸੇਵਾ ਭਾਵਨਾ ਅਤੇ ਸਾਫ਼ ਸੁਥਰੇ ਕਿਰਦਾਰ ਨੂੰ ਵੇਖਦਿਆਂ ਹੋਇਆਂ ਸਮੂਹ ਪਿੰਡ ਵਾਸੀਆਂ, ਐੱਨ.ਆਰ.ਆਈ ਵੀਰਾਂ ਅਤੇ ਬਾਬਾ ਸੁੰਦਰ ਦਾਸ ਯੂਥ ਕਲੱਬ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਸਵਿਫ਼ਟ ਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਸਮੇਂ ਸੰਗਤਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਗੁਰੂਘਰ ਦੀ ਸੇਵਾ ਅਤੇ ਗੁਰਬਾਣੀ ਦੇ ਪ੍ਰਚਾਰ ਦਾ ਮੁੱਖ ਧੁਰਾ ਹੁੰਦੇ ਹਨ, ਜਿਨ੍ਹਾਂ ਦਾ ਸਨਮਾਨ ਕਰਨਾ ਹਰ ਇੱਕ ਸਿੱਖ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਇਹ ਸਨਮਾਨ ਤਾਂ ਹੀ ਕੀਤਾ ਗਿਆ ਹੈ ਤਾਂ ਜੋ ਹੋਰਨਾਂ ਸੰਗਤਾਂ ਦੇ ਮਨਾਂ ਵਿਚ ਵੀ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘਾਂ ਪ੍ਰਤੀ ਸਤਿਕਾਰ ਵਾਲੀ ਭਾਵਨਾ ਬਣੇ ਅਤੇ ਗ੍ਰੰਥੀ ਸਿੰਘਾਂ ਨੂੰ ਮਾਨ ਸਨਮਾਨ ਮਿਲਦੇ ਰਹਿਣ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਿੰਡ ਦੇ ਗੁਰਦੁਆਰਾ ਦਸਮੇਸ਼ ਦਰਬਾਰ ਦੇ ਗ੍ਰੰਥੀ ਛਿੰਦਰ ਸਿੰਘ ਨੂੰ ਵੀ ਸਵਿਫ਼ਟ ਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਲਖਵੀਰ ਸਿੰਘ ਵਪਾਰੀ, ਬਲਦੇਵ ਸਿੰਘ, ਸਵਰਨ ਸਿੰਘ, ਕੁਲਦੀਪ ਸਿੰਘ, ਜੁਗਰਾਜ ਸਿੰਘ, ਜਸਵਿੰਦਰ ਸਿੰਘ, ਰੇਸ਼ਮ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਗ੍ਰੰਥੀ ਛਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਸਰਾਰੀ ਵਲੋਂ ਆਧੁਨਿਕ ਕਲਾਸ ਰੂਮ, ਫਿਜ਼ਿਕਸ ਲੈਬ, ਕੈਮਿਸਟਰੀ ਲੈਬ ਤੇ ਬਾਇਉਲੋਜੀ ਲੈਬ ਦਾ ਉਦਘਾਟਨ ਅਗਲੀ ਖ਼ਬਰ 2 ਦਿਨਾਂ 'ਚ ਬਿਜਲੀ ਸਪਲਾਈ ਦਾ ਸ਼ਡਿਊਲ ਨਾ ਬਦਲਿਆ ਤਾਂ ਸੰਘਰਸ਼ ਵਿੱਢਣ ਲਈ ਮਜਬੂਰ ਹੋਵਾਂਗੇ-ਅਲੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।