03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਿਸਾਨਾਂ ਨੂੰ ਸਿਰੋਪਾਓ ਭੇਟ ਕਰ ਕੇ ਸ਼ੁਰੂ ਕੀਤੀ ਕਣਕ ਦੀ ਖ਼ਰੀਦ-ਬਾਵਾ

ਅਜੀਤ ਡੈਸਕ 18-04-2026
ਕੁੱਲਗੜ੍ਹੀ, 17 ਅਪ੍ਰੈਲ(ਸੁਖਜਿੰਦਰ ਸਿੰਘ ਸੰਧੂ)-ਹਾੜ੍ਹੀ ਦੇ ਸੀਜ਼ਨ ਦੀ ਮੁੱਖ ਫਸਲ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਸਾਂਦੇ ਹਾਸ਼ਮ ਅਨਾਜ ਮੰਡੀ ਵਿਚ ਰਵਿੰਦਰ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਬਾਵਾ ਗਡੋਡੂ ਵਾਲੇ ਵਲੋਂ ਆਪਣੇ ਫੜ 'ਤੇ ਕਿਸਾਨਾਂ ਨੂੰ ਸਿਰੋਪਾ ਭੇਟ ਕਰਕੇ ਅਤੇ ਲੱਡੂ ਵੰਡ ਕੇ ਕੀਤੀ ਗਈ | ਇਸ ਮÏਕੇ ਪਰਮਜੀਤ ਸਿੰਘ ਬਾਵਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ¢ ਉਨ੍ਹਾਂ ਨੇ ਕਿਸਾਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਕਣਕ ਦੀ ਖ਼ਰੀਦ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮÏਕੇ ਆਪਣੀ ਫਸਲ ਲੈ ਕੇ ਮੰਡੀ ਵਿਚ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿਚ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ ਲਈ ਪੀਣ ਵਾਲਾ ਪਾਣੀ, ਛਾਂ, ਵਧੀਆ ਫੜ, ਰੌਸ਼ਨੀ ਵਾਲੀਆ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਾਗਰ ਨਰੂਲਾ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਗਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ਵਿਧਾਇਕ ਬਿਲਾਸਪੁਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।