03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਉੰਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਭਗੌੜਾ ਨਸ਼ਾ ਤਸਕਰ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਹਥਿਆਰਾਂ ਸਮੇਤ ਕਾਬੂ ਕਾਰ ਤੇ ਮੋਬਾਈਲ ਫ਼ੋਨ ਲਏ ਕਬਜ਼ੇ ਵਿਚ

ਅਜੀਤ ਡੈਸਕ 18-04-2026
ਫ਼ਿਰੋਜ਼ਪੁਰ, 17 ਅਪ੍ਰੈਲ (ਗੁਰਿੰਦਰ ਸਿੰਘ)-ਕਾਉੰਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਯੂਨਿਟ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ, ਹਥਿਆਰ ਸਮੇਤ ਗੋਲੀ ਸਿੱਕਾ ਬਰਾਮਦ ਕਰਕੇ ਇੱਕ ਕਾਰ ਤੇ ਮੋਬਾਈਲ ਫ਼ੋਨ ਕਬਜ਼ੇ ਵਿਚ ਲਏ ਹਨ | ਜਾਣਕਾਰੀ ਦਿੰਦਿਆਂ ਇੰਸਪੈਕਟਰ ਬਲਦੇਵ ਸਿੰਘ ਪਤਲੀ, ਇੰਚਾਰਜ ਕਾਉੰਟਰ ਇੰਟੈਲੀਜੈਂਸ ਫ਼ਿਰੋਜਪੁਰ ਨੇ ਦੱਸਿਆ ਕਿ ਗੁਰਸੇਵਕ ਸਿੰਘ ਬਰਾੜ ਏ.ਆਈ.ਜੀ ਕਾਊਾਟਰ ਇੰਟੈਲੀਜੈਂਸ ਫ਼ਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਤਿੰਦਰ ਸਿੰਘ ਗਿੱਲ, ਡੀ.ਐੱਸ.ਪੀ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ ਨਰਵਿੰਦਰ ਸਿੰਘ ਕਾਊਾਟਰ ਇੰਟੈਲੀਜੈਂਸ ਯੂਨਿਟ ਫ਼ਿਰੋਜਪੁਰ ਸਮੇਤ ਪਾਰਟੀ ਗਸ਼ਤ 'ਤੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਸਾਹਿਬ ਸਿੰਘ ਉਰਫ਼ ਗੋਰਾ ਉਰਫ਼ ਸਾਬਾ ਪੁੱਤਰ ਮੱਖਣ ਸਿੰਘ ਵਾਸੀ ਮਾਛੀਵਾੜਾ ਥਾਣਾ ਸਦਰ ਫ਼ਿਰੋਜਪੁਰ ਇਸ ਸਮੇਂ ਕਾਰ ਹੁੰਡਈ ਵਰਨਾ ਰੰਗ ਕਾਲਾ ਨੰਬਰੀ ਪੀ.ਬੀ.29-ਏ.ਜੀ.-0202 ਪਰ ਸਵਾਰ ਹੋ ਕੇ ਹੈਰੋਇਨ ਸਮੇਤ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਕਾਉੰਟਰ ਇੰਟੈਲੀਜੈਂਸ ਟੀਮ ਵਲੋਂ ਪਿੰਡ ਬਾਰੇ ਕੇ ਵਾਲੀਆ ਜੋੜੀਆਂ ਨਹਿਰਾ ਬਾਹੱਦ ਰਕਬਾ ਪਿੰਡ ਸੂਬਾ ਜਦੀਦ ਦੇ ਪੁਲ ਨਜ਼ਦੀਕ ਨਾਕਾਬੰਦੀ ਕਰਕੇ ਗੁਰਸਾਹਿਬ ਸਿੰਘ ਉਰਫ਼ ਗੋਰਾ ਉਰਫ਼ ਸਾਬਾ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 545 ਗ੍ਰਾਮ ਹੈਰੋਇਨ, ਇੱਕ ਪਿਸਤੌਲ 9 ਐਮ.ਐਮ.ਸਮੇਤ ਮੈਗਜ਼ੀਨ 3 ਜਿੰਦਾ ਰੋਂਦ ਅਤੇ ਇੱਕ ਮੋਬਾਈਲ ਫ਼ੋਨ ਮਾਰਕਾ ਵੀਟੋ ਵਾਈ 21 ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਗੁਰਸਾਹਿਬ ਸਿੰਘ ਉਰਫ਼ ਗੋਰਾ ਖ਼ਿਲਾਫ਼ ਧਾਰਾ 21/23/61/85 ਐਨਡੀਪੀਐਸ ਐਕਟ ਅਤੇ 25/54/59 ਅਸਲਾ ਐਕਟ ਤਹਿਤ ਥਾਣਾ ਐੱਸ.ਐੱਸ.ਓ.ਸੀ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਗੁਰਸਾਹਿਬ ਸਿੰਘ ਉਰਫ਼ ਗੋਰਾ ਉਰਫ਼ ਸਾਬਾ ਪਹਿਲਾ ਵੀ ਐਨ.ਡੀ.ਪੀ.ਐੱਸ ਐਕਟ ਦੇ ਮੁਕੱਦਮਿਆਂ ਵਿਚ ਭਗੌੜਾ ਸੀ, ਜਿਸ ਦੀ ਪੁਲਿਸ ਨੂੰ ਕਾਫ਼ੀ ਲੰਬੇ ਸਮੇਂ ਤੋ ਭਾਲ ਸੀ | ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਜਿਸ ਦੌਰਾਨ ਉਕਤ ਦੋਸ਼ੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਅਮਰਜੀਤ ਸਿੰਘ ਘਾਰੂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।