03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 18-04-2026
ਤਲਵੰਡੀ ਭਾਈ, 17 ਅਪ੍ਰੈਲ (ਰਵਿੰਦਰ ਸਿੰਘ ਬਜਾਜ)- ਸਥਾਨਕ ਕਲੱਬ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਤੋਂ ਬਿਨਾਂ ਹੋਰ ਵੀ ਕਈ ਸ਼ਹਿਰ ਵਾਸੀਆਂ ਦਾ ਚੈੱਕਅਪ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਵਲੋਂ ਕੀਤਾ ਗਿਆ | ਕੈਂਪ ਵਿਚ ਫ਼ਰੀਦਕੋਟ ਦੇ ਦਸਮੇਸ਼ ਡੈਂਟਲ ਕਾਲਜ ਦੇ ਡਾਕਟਰ ਕੀਰਤੀ ਦੀ ਅਗਵਾਈ ਵਿਚ ਚੈੱਕਅਪ ਕੀਤਾ ਗਿਆ ਤੇ ਮੌਕੇ 'ਤੇ ਹੀ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਰਾਜਵਿੰਦਰ ਕੌਰ, ਕਲੱਬ ਪ੍ਰਧਾਨ ਭੁਪਿੰਦਰ ਸਿੰਘ ਭਾਨਾਂ, ਪੋ੍ਰਜੈਕਟ ਇੰਚਾਰਜ ਵਿਜੇ ਕੁਮਾਰ ਕਾਇਤ, ਡਾਕਟਰ ਬੀ.ਐਨ. ਪਸਰੀਚਾ, ਮੰਗਤ ਰਾਮ ਸਾਂਡਲ, ਰਾਕੇਸ਼ ਕੁਮਾਰ ਗੁਪਤਾ, ਅਸ਼ੋਕ ਕੁਮਾਰ ਸਚਦੇਵਾ, ਸੁਰਿੰਦਰ ਨਰੂਲਾ, ਨਰੇਸ਼ ਕੁਮਾਰ ਸੇਠੀ, ਡਾ. ਰਾਜ ਕੁਮਾਰ ਅਗਨੀਹੋਤਰੀ, ਸਤਪਾਲ ਸਿੰਘ ਬਿੱਲੂ, ਨਿਤਿਨ ਸਾਂਡਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਵਲੋਂ ਵੱਖ-ਵੱਖ ਮੰਡੀਆਂ 'ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਕਾਉੰਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਭਗੌੜਾ ਨਸ਼ਾ ਤਸਕਰ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਹਥਿਆਰਾਂ ਸਮੇਤ ਕਾਬੂ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।