14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੂਬੇ ਦੇ ਲੋਕ ਆਪ ਵਲੋਂ ਲੋਕ ਹਿਤ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਬਾਗ਼ੋ ਬਾਗ਼- ਸਰਪੰਚ ਉਗੋਕੇ

ਅਜੀਤ ਡੈਸਕ 19-04-2026
ਫ਼ਿਰੋਜ਼ਸ਼ਾਹ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੇ ਪੂਰਾ ਹੋਣ ਨਾਲ ਸੂਬੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪੂਰੇ ਖ਼ੁਸ਼ ਹਨ ਅਤੇ 2027 'ਚ ਦੁਬਾਰਾ ਆਪ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਯੂਥ ਵਿੰਗ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਦੀਪ ਸਿੰਘ ਸਰਪੰਚ ਪਿੰਡ ਉਗੋਕੇ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲਗਭਗ 65 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ, ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰ ਲਿਆਉਣ ਦੇ ਮਨੋਰਥ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਅਧਿਆਪਕਾਂ ਨੂੰ ਨਵੀਂ ਟੈਕਨਾਲੋਜੀ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦਾ ਬੀਮਾ ਕਾਰਡ ਪਿੰਡ ਪੱਧਰ 'ਤੇ ਬਣਾਇਆ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਚ ਹੋਰ ਸੁਧਾਰ ਲਈ ਵੱਡੀ ਪੱਧਰ 'ਤੇ ਮੈਡੀਕਲ ਅਫ਼ਸਰਾਂ ਦੀ ਨਿਯੁਕਤੀਆਂ ਅਤੇ ਨਵੇਂ ਮਹੱਲਾ ਕਲੀਨਿਕ ਖੋਲ੍ਹੇ ਗਏ ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਾਂਵਾਂ-ਧੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐੱਸ.ਸੀ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਨਿੱਤ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਾਂ ਸੰਬੰਧੀ ਦਾਅਵੇ 'ਤੇ ਇਤਰਾਜ਼ ਐਸ.ਡੀ.ਐਮ ਦਫਤਰ ਵਿਖੇ ਹੋਣਗੇ ਅਗਲੀ ਖ਼ਬਰ ਫੇਸਬੁੱਕ ਰਾਹੀਂ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 11.93 ਲੱਖ ਹੜੱਪੇ, 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।