15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਹੋਈ

ਅਜੀਤ ਡੈਸਕ 19-04-2026
ਜ਼ੀਰਾ, 17 ਅਪ੍ਰੈਲ੍ਰ੍ਰ੍ਰ੍ਰ੍ਰ੍ਰ੍ਰ੍ਰ੍ਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਤਹਿਸੀਲ ਦੇ ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਪ੍ਰਕਿਰਤੀ ਕਲੱਬ ਵਿਖੇ ਕੀਤੀ ਗਈ | ਇਸ ਮੌਕੇ 'ਤੇ ਇਲਾਕੇ ਦੇ ਕਈ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਸੈਨਿਕਾਂ ਵਲੋਂ ਸਾਬਕਾ ਸੈਨਿਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ, ਪੈਨਸ਼ਨ, ਮੈਡੀਕਲ ਸਹੂਲਤਾਂ ਅਤੇ ਹੋਰ ਕਲਿਆਣ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਗੁਰਬਖ਼ਸ਼ ਸਿੰਘ ਵਲੋਂ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ | ਮੀਟਿੰਗ ਵਿਚ ਇਲਾਕੇ ਦੇ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਅੰਤ ਵਿਚ ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੇਵਾ ਦੌਰਾਨ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਅਨੁਸ਼ਾਸਨ ਦਾ ਸੁਨੇਹਾ ਦਿੱਤਾ | ਮੀਟਿੰਗ ਵਿਚ ਸੈਕਟਰੀ ਮਨਮੋਹਨ ਸਿੰਘ, ਅਮਰਜੀਤ ਸਿੰਘ, ਸਰਵਣ ਸਿੰਘ, ਸਾਧੂ ਸਿੰਘ, ਬਖਸ਼ੀਸ਼ ਸਿੰਘ, ਪ੍ਰੀਤਮ ਸਿੰਘ, ਸਰਦਾਰਾ ਸਿੰਘ, ਬਲਰਾਜ ਸਿੰਘ, ਪਿਆਰਾ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ, ਫੌਜਾ ਸਿੰਘ ਪੈੱ੍ਰਸ ਸਕੱਤਰ, ਸੁਖਵਿੰਦਰ ਸਿੰਘ ਰੁਪਾਣਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਇੰਟੈਕ ਵਲੋਂ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਏ ਗੁਰਦੁਆਰਾ ਜਾਮਨੀ ਸਾਹਿਬ ਦੇ ਦਰਸ਼ਨ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਵਕਤ-ਏ-ਰੁਖ਼ਸਤ ਨਾਮਕ ਵਿਦਾਇਗੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।