17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਫ਼ਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ ਦੀ ਜਪਾਨ 'ਚ ਹੋਣ ਵਾਲੇ ਜੂਨੀਅਰ ਏਸ਼ੀਆ ਹਾਕੀ ਕੱਪ ਕੈਂਪ ਲਈ ਚੋਣ

ਅਜੀਤ ਡੈਸਕ 19-04-2026
ਫ਼ਿਰੋਜ਼ਪੁਰ, 18 ਅਪ੍ਰੈਲ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਬਜੀਦਪੁਰ ਵਿਖੇ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੀ ਹੋਣਹਾਰ ਹਾਕੀ ਖਿਡਾਰਨ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਉਸ ਦੀ ਚੋਣ ਜਪਾਨ ਵਿਚ ਹੋਣ ਵਾਲੇ ਜੂਨੀਅਰ ਏਸ਼ੀਆ ਕੱਪ ਲਈ ਭਾਰਤੀ ਹਾਕੀ ਟੀਮ ਦੇ ਕੈਂਪ ਵਿਚ ਹੋਈ ਹੈ, ਜੋ ਕਿ ਉਸ ਦੀ ਲਗਨ ਅਤੇ ਮਿਹਨਤ ਦਾ ਸਬੂਤ ਹੈ | ਰਸ਼ਮੀਨ ਕੌਰ ਹਾਂਡਾ ਨੇ ਡੀ.ਪੀ.ਈ. ਤੇਜਬੀਰ ਸਿੰਘ ਦੀ ਯੋਗ ਅਗਵਾਈ ਹੇਠ ਆਪਣੀ ਕਾਬਲੀਅਤ ਨੂੰ ਨਿਖਾਰਦੇ ਹੋਏ | ਇਹ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ | ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਜਜ਼ਬੇ ਨੇ ਉਸ ਨੰੂ ਇਸ ਮੰਜ਼ਿਲ ਤੱਕ ਪਹੁੰਚਾਇਆ ਹੈ | ਇਸ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਰਸ਼ਮੀਨ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਸਟਾਫ਼ ਨੇ ਉਸ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਰਸ਼ਮੀਨ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੂਪ ਸਾਬਤ ਹੋਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ, ਤਾਂ ਜੋ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਨਵੀਆਂ ਉਚਾਈਆਂ ਹਾਸਲ ਕਰ ਸਕਣ |
ਪਿਛਲੀ ਖ਼ਬਰ ਕਿਸਾਨ ਦੇਸ਼ ਦੀ ਰੀੜ੍ਹ ਵਾਲੀ ਹੱਡੀ ਹੁੰਦੇ ਹਨ ਪਰ ਸਾਡੀਆਂ ਸਰਕਾਰਾਂ ਭੁੱਲ ਚੁੱਕੀਆਂ ਹਨ-ਸੇਖੋਂ ਅਗਲੀ ਖ਼ਬਰ ਹਲਕਾ ਵਿਧਾਇਕ ਵਲੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾਂ ਰਾਏ ਉਤਾੜ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।